ਪੈਰਿਸ ਓਲੰਪਿਕ 2024 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਕੀ ਮੈਚ ਦੇਖਣ ਲਈ ਪੈਰਿਸ ਜਾਣਾ ਚਾਹੁੰਦੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਉਮੀਦ ਹੈ ਕਿ ਉਹ ਭਾਰਤੀ ਹਾਕੀ ਟੀਮ ਨੂੰ ਉਤਸ਼ਾਹਿਤ ਕਰਨ ਲਈ ਇੱਕ-ਦੋ ਦਿਨਾਂ ਵਿੱਚ ਪੈਰਿਸ ਜਾ ਸਕਦੇ ਹਨ। ਹਾਕੀ ਟੀਮ ਜੋ 4 ਅਗਸਤ ਨੂੰ ਓਲੰਪਿਕ ਵਿੱਚ ਕੁਆਰਟਰ ਫਾਈਨਲ ਮੈਚ ਖੇਡੇਗੀ।
ਹਾਕੀ ਟੀਮ ਵਿੱਚ ਜ਼ਿਆਦਾਤਰ ਖਿਡਾਰੀ ਪੰਜਾਬ ਦੇ ਹਨ। ਮੁੱਖ ਮੰਤਰੀ ਇਸ ਵੇਲੇ ਵਿਦੇਸ਼ ਮੰਤਰਾਲੇ ਤੋਂ ਸਿਆਸੀ ਮਨਜ਼ੂਰੀ ਦੀ ਉਡੀਕ ਕਰ ਰਹੇ ਹਨ, ਜੋ ਕਿ ਉੱਚ ਪੱਧਰੀ ਸਿਆਸੀ ਆਗੂਆਂ ਦੀ ਫੇਰੀ ਲਈ ਵੀ ਜ਼ਰੂਰੀ ਸ਼ਰਤ ਹੈ।
3 ਅਗਸਤ ਦੀ ਰਾਤ ਨੂੰ ਫੜਨਾ ਚਾਹੁੰਦੇ ਹਨ ਫਲਾਈਟ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ 3 ਅਗਸਤ ਦੀ ਰਾਤ ਨੂੰ ਪੈਰਿਸ ਲਈ ਫਲਾਈਟ ਫੜਨਾ ਚਾਹੁੰਦੇ ਹਨ ਤਾਂ ਜੋ ਭਾਰਤੀ ਹਾਕੀ ਟੀਮ ਦੇ ਮੈਚ ਲਈ ਸਮੇਂ ਸਿਰ ਪਹੁੰਚ ਸਕਣ। ਮੈਂ ਟੀਮ ਨੂੰ ਉਤਸ਼ਾਹਿਤ ਕਰਨਾ ਚਾਹੁੰਦਾ ਹਾਂ। 22 ‘ਚੋਂ ਘੱਟੋ-ਘੱਟ 19 ਖਿਡਾਰੀ ਪੰਜਾਬ ਦੇ ਹਨ। ਮੈਨੂੰ ਆਪਣੇ ਲੜਕਿਆਂ ‘ਤੇ ਮਾਣ ਹੈ ਅਤੇ ਮੈਂ ਜਾਣਦਾ ਹਾਂ ਕਿ ਮੇਰੀ ਮੌਜੂਦਗੀ ਖਿਡਾਰੀਆਂ ਦਾ ਮਨੋਬਲ ਵਧਾਏਗੀ।
ਪੰਜਾਬ ਦੇ ਅਧਿਕਾਰੀ ਲਗਾਤਾਰ ਸੰਪਰਕ ਵਿੱਚ ਹਨ
ਮਾਨ ਨੇ ਕਿਹਾ ਕਿ ਪੰਜਾਬ ਦੇ ਅਧਿਕਾਰੀ ਵਿਦੇਸ਼ ਮੰਤਰਾਲੇ ਤੋਂ ਪ੍ਰਵਾਨਗੀ ਲੈਣ ਲਈ ਲਗਾਤਾਰ ਸੰਪਰਕ ਵਿੱਚ ਹਨ। ਪਰ ਵਿਦੇਸ਼ ਮੰਤਰਾਲੇ ਵੱਲੋਂ ਅਜੇ ਤੱਕ ਮਨਜ਼ੂਰੀ ਨਹੀਂ ਦਿੱਤੀ ਗਈ ਹੈ। ਅਜਿਹਾ ਇਸ ਲਈ ਹੋ ਰਿਹਾ ਹੈ ਕਿਉਂਕਿ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਹੈ ਜੋ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਮਾਨ ਨੇ ਕਿਹਾ ਕਿ ਮੈਂ 4 ਅਗਸਤ ਨੂੰ ਫਲਾਈਟ ਫੜਨੀ ਹੈ ਪਰ ਅਜੇ ਤੱਕ ਵੀਜ਼ਾ ਨਹੀਂ ਮਿਲਿਆ। ਉਮੀਦ ਹੈ ਵੀਜ਼ਾ ਮਿਲ ਜਾਵੇਗਾ।