ਮੋਦੀ ਸਰਕਾਰ ਮਹਿੰਗਾਈ ਦੇ ਮੋਰਚੇ ‘ਤੇ ਜਨਤਾ ਨੂੰ ਵੱਡੀ ਰਾਹਤ ਦੇਣ ਜਾ ਰਹੀ ਹੈ। ਸੂਤਰਾਂ ਮੁਤਾਬਕ ਜਲਦ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵੱਡੀ ਕਟੌਤੀ ਹੋ ਸਕਦੀ ਹੈ। ਤੇਲ ਦੀਆਂ ਕੀਮਤਾਂ ਛੇ ਤੋਂ ਦਸ ਰੁਪਏ ਤੱਕ ਘਟ ਸਕਦੀਆਂ ਹਨ। ਦੱਸ ਦੇਈਏ ਕਿ ਪਿਛਲੇ ਲੰਬੇ ਸਮੇਂ ਤੋਂ ਦੇਸ਼ ਭਰ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਵਾਧਾ ਨਹੀਂ ਹੋਇਆ ਹੈ। ਕੱਚੇ ਤੇਲ ਦੀਆਂ ਕੀਮਤਾਂ ‘ਚ ਵੀ ਕਮੀ ਆਈ ਹੈ, ਜਿਸ ਦਾ ਫਾਇਦਾ ਹੁਣ ਸਰਕਾਰ ਲੋਕਾਂ ਨੂੰ ਦੇਣ ਜਾ ਰਹੀ ਹੈ।
ਕੇਂਦਰ ਸਰਕਾਰ ਪੈਟਰੋਲ ਅਤੇ ਡੀਜ਼ਲ ਦੇ ਰੇਟ ਘਟਾਉਣ ਲਈ ਤੇਲ ਕੰਪਨੀਆਂ ਨਾਲ ਗੱਲ ਕਰ ਰਹੀ ਹੈ, ਤਾਂ ਜੋ ਆਉਣ ਵਾਲੇ ਦਿਨਾਂ ‘ਚ ਜਨਤਾ ਨੂੰ ਰਾਹਤ ਦਿੱਤੀ ਜਾ ਸਕੇ। ਹਾਲਾਂਕਿ ਸਰਕਾਰ ਇਹ ਰਾਹਤ ਕਦੋਂ ਦੇਵੇਗੀ, ਇਸ ਬਾਰੇ ਕੋਈ ਤੈਅ ਤਰੀਕ ਸਾਹਮਣੇ ਨਹੀਂ ਆਈ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਇਸ ਸਾਲ ਭਾਵ ਕੁਝ ਦਿਨਾਂ ‘ਚ ਜਾਂ ਫਿਰ ਨਵੇਂ ਸਾਲ ਦੀ ਸ਼ੁਰੂਆਤ ‘ਚ ਜਨਤਾ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਦਾ ਤੋਹਫਾ ਮਿਲ ਸਕਦਾ ਹੈ।
ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਰੋਜ਼ਾਨਾ ਤੈਅ ਹੁੰਦੀਆਂ ਹਨ। ਤੇਲ ਕੰਪਨੀਆਂ ਰੋਜ਼ਾਨਾ ਸਮੀਖਿਆ ਕਰਦੀਆਂ ਹਨ ਅਤੇ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ ‘ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਦੀਆਂ ਅਤੇ ਘਟਦੀਆਂ ਰਹਿੰਦੀਆਂ ਹਨ। ਫਿਲਹਾਲ ਅੰਤਰਰਾਸ਼ਟਰੀ ਬਾਜ਼ਾਰ ‘ਚ ਬ੍ਰੈਂਟ ਕੱਚੇ ਤੇਲ ਦੀ ਕੀਮਤ 78.71 ਡਾਲਰ ‘ਤੇ ਆ ਗਈ ਹੈ। ਸੂਤਰਾਂ ਕਿ ਵਿੱਤ ਮੰਤਰਾਲੇ ਅਤੇ ਪੈਟਰੋਲੀਅਮ ਮੰਤਰਾਲੇ ਕੋਲ ਤੇਲ ਦੀਆਂ ਕੀਮਤਾਂ ਘਟਾਉਣ ਲਈ ਬਲੂਪ੍ਰਿੰਟ ਤਿਆਰ ਹੈ ਵਿੱਤ ਇਸ ਸਬੰਧੀ ਵੱਖ-ਵੱਖ ਡਰਾਫਟ ਪ੍ਰਧਾਨ ਮੰਤਰੀ ਦਫ਼ਤਰ ਨੂੰ ਭੇਜੇ ਗਏ ਹਨ ਅਤੇ ਸਿਰਫ਼ ਪ੍ਰਧਾਨ ਮੰਤਰੀ ਦਫ਼ਤਰ ਦੀ ਮਨਜ਼ੂਰੀ ਦੀ ਉਡੀਕ ਹੈ।
ਜ਼ਿਕਰਯੋਗ ਹੈ ਕਿ ਦੇਸ਼ ਦੀ ਰਾਜਧਾਨੀ ਦਿੱਲੀ ‘ਚ ਇਸ ਸਮੇਂ ਇਕ ਲੀਟਰ ਪੈਟਰੋਲ ਦੀ ਕੀਮਤ 96.72 ਪੈਸੇ ਹੈ। ਜਦੋਂ ਕਿ ਰਾਜਸਥਾਨ ਵਿੱਚ ਇਹ 109.34 ਰੁਪਏ ਵਿੱਚ ਉਪਲਬਧ ਹੈ। ਇੱਕ ਲੀਟਰ ਪੈਟਰੋਲ ਹਰਿਆਣਾ ਵਿੱਚ 97.31 ਰੁਪਏ, ਯੂਪੀ ਵਿੱਚ 97.05 ਰੁਪਏ ਅਤੇ ਪੰਜਾਬ ਵਿੱਚ 98.45 ਰੁਪਏ ਵਿੱਚ ਮਿਲ ਰਿਹਾ ਹੈ। ਡੀਜ਼ਲ ਦੀ ਗੱਲ ਕਰੀਏ ਤਾਂ ਇਹ ਦਿੱਲੀ ਵਿੱਚ 89.62 ਰੁਪਏ, ਯੂਪੀ ਵਿੱਚ 90.16 ਰੁਪਏ, ਪੰਜਾਬ ਵਿੱਚ 88.57 ਰੁਪਏ ਅਤੇ ਹਰਿਆਣਾ ਵਿੱਚ 90.16 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਉਪਲਬਧ ਹੈ। ਜੇਕਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘੱਟ ਹੁੰਦੀਆਂ ਹਨ ਤਾਂ ਇਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।