ਕੋਈ ਸਮਾਂ ਸੀ ਜਦੋਂ ਅਧਿਆਪਕ ਇੰਨੇ ਸਖ਼ਤ ਹੁੰਦੇ ਸਨ ਕਿ ਬੱਚੇ ਉਨ੍ਹਾਂ ਦੇ ਸਾਹਮਣੇ ਕੁਝ ਵੀ ਕਹਿਣ ਤੋਂ ਝਿਜਕਦੇ ਸਨ। ਪਰ ਹੁਣ ਸਮਾਂ ਬਦਲ ਗਿਆ ਹੈ। ਸੋਸ਼ਲ ਮੀਡੀਆ ਦੇ ਇਸ ਦੌਰ ਵਿੱਚ ਬੱਚਿਆਂ ਨੂੰ ਪੜ੍ਹਾਉਣ ਅਤੇ ਉਨ੍ਹਾਂ ਨਾਲ ਨੇੜਤਾ ਬਣਾਉਣ ਦੇ ਤਰੀਕਿਆਂ ਵਿੱਚ ਬਹੁਤ ਬਦਲਾਅ ਆਇਆ ਹੈ।
ਇਸ ਕਾਰਨ ਅੱਜ ਦੇ ਅਧਿਆਪਕ ਬੱਚਿਆਂ ਨਾਲ ਮੌਜ-ਮਸਤੀ ਕਰਕੇ ਉਨ੍ਹਾਂ ਦਾ ਭਰੋਸਾ ਜਿੱਤਦੇ ਹਨ। ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਇਕ ਮਹਿਲਾ ਟੀਚਰ ਦਾ ਵੀਡੀਓ ਵਾਇਰਲ ਹੋ ਰਿਹਾ ਹੈ, ਜੋ ਆਪਣੇ ਵਿਦਿਆਰਥੀਆਂ ਨਾਲ ਕਲਾਸਰੂਮ ਦੇ ਬਾਹਰ ਡਾਂਸ ਕਰਦੀ ਨਜ਼ਰ ਆ ਰਹੀ ਹੈ।
ਇੰਸਟਾਗ੍ਰਾਮ ਯੂਜ਼ਰ ਕਾਜਲ ਆਸੁਦਾਨੀ ਇੱਕ ਟੀਚਰ ਹੈ (Lady teacher dance video)। ਹਾਲ ਹੀ ‘ਚ ਉਨ੍ਹਾਂ ਨੇ ਆਪਣੇ ਅਕਾਊਂਟ ‘ਤੇ ਇਕ ਵੀਡੀਓ ਪੋਸਟ ਕੀਤੀ ਹੈ ਜੋ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਕਾਜਲ ਇੱਕ ਗੀਤ ਉਤੇ ਡਾਂਸ ਕਰ ਰਹੀ ਹੈ, ਜੋ ਇਸ ਸਾਲ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੀ। ਉਹ ਇੱਕ ਟੀਚਰ ਹੈ ਅਤੇ ਵੀਡੀਓ ਵਿੱਚ ਉਹ ਸਕੂਲ ਵਿੱਚ ਆਪਣੇ ਵਿਦਿਆਰਥੀਆਂ ਨਾਲ ਡਾਂਸ ਕਰਦੀ ਨਜ਼ਰ ਆ ਰਹੀ ਹੈ।
ਕਾਜਲ ਦੇ ਇਸ ਵੀਡੀਓ ਨੂੰ 1.7 ਕਰੋੜ ਵਿਊਜ਼ ਮਿਲ ਚੁੱਕੇ ਹਨ ਜਦਕਿ ਕਈ ਲੋਕਾਂ ਨੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਇੱਕ ਨੇ ਮਜ਼ਾਕ ਵਿੱਚ ਕਿਹਾ – ਸਾਡੇ ਸਮੇਂ ਵਿੱਚ ਅਜਿਹੇ ਅਧਿਆਪਕ ਕਿਉਂ ਨਹੀਂ ਸਨ?