Tuesday, October 15, 2024
Google search engine
HomeDeshPolitical News: ਸੰਦੇਸ਼ਖਾਲੀ ਮਾਮਲੇ 'ਚ ਮਮਤਾ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ...

Political News: ਸੰਦੇਸ਼ਖਾਲੀ ਮਾਮਲੇ ‘ਚ ਮਮਤਾ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਮਾਮਲੇ ਦੀ ਜਾਂਚ ਕਰੇਗੀ CBI

 ਸੂਬਾ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪਾਈ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ

ਪੱਛਮੀ ਬੰਗਾਲ ਦੀ ਮਮਤਾ ਬੈਨਰਜੀ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਬੰਗਾਲ ਸਰਕਾਰ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿੱਚ ਕੋਲਕਾਤਾ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ। ਹਾਈ ਕੋਰਟ ਨੇ ਆਪਣੇ ਫ਼ੈਸਲੇ ਵਿੱਚ ਸੰਦੇਸ਼ਖਾਲੀ ਵਿੱਚ ਔਰਤਾਂ ਦੇ ਜਿਨਸੀ ਸ਼ੋਸ਼ਣ, ਜ਼ਮੀਨ ਹੜੱਪਣ ਅਤੇ ਰਾਸ਼ਨ ਘੁਟਾਲੇ ਨਾਲ ਸਬੰਧਤ ਸਾਰੇ ਮਾਮਲਿਆਂ ਵਿੱਚ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਸਨ।

ਦਰਅਸਲ, ਹਾਈ ਕੋਰਟ ਨੇ ਆਪਣੇ ਫੈਸਲੇ ਵਿੱਚ ਸੰਦੇਸ਼ਖਾਲੀ ਮਾਮਲੇ ਵਿੱਚ ਔਰਤਾਂ ਦੇ ਜਿਨਸੀ ਸ਼ੋਸ਼ਣ, ਜ਼ਮੀਨ ਹੜੱਪਣ ਅਤੇ ਰਾਸ਼ਨ ਘੁਟਾਲੇ ਨਾਲ ਸਬੰਧਤ ਸਾਰੇ ਮਾਮਲਿਆਂ ਵਿੱਚ ਸੀਬੀਆਈ ਜਾਂਚ ਦਾ ਹੁਕਮ ਦਿੱਤਾ ਸੀ। ਪੱਛਮੀ ਬੰਗਾਲ ਸਰਕਾਰ ਨੇ ਇਸ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ, ਪਰ ਅਦਾਲਤ ਨੇ ਸਰਕਾਰ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।

ਆਖ਼ਰ ਕਿਸੇ ਨੂੰ ਬਚਾਉਣਾ ਚਾਹੁੰਦੀ ਹੈ ਸੂਬਾ ਸਰਕਾਰ

ਸੁਣਵਾਈ ਦੌਰਾਨ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਸਵਾਲ ਉਠਾਇਆ ਅਤੇ ਪੁੱਛਿਆ ਕਿ ਰਾਜ ਸਰਕਾਰ ਇਸ ਮਾਮਲੇ ਵਿੱਚ ਇੰਨੀ ਦਿਲਚਸਪੀ ਕਿਉਂ ਲੈ ਰਹੀ ਹੈ? ਆਖ਼ਰ ਸੂਬਾ ਸਰਕਾਰ ਕਿਸੇ ਨੂੰ ਤੇ ਕਿਉਂ ਬਚਾਉਣਾ ਚਾਹੁੰਦੀ ਹੈ?

ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪਾਈ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ ਹਾਈ ਕੋਰਟ ਦੇ ਹੁਕਮਾਂ ਨੇ ਪੁਲਿਸ ਫੋਰਸ ਸਮੇਤ ਸੂਬੇ ਦੀ ਸਾਰੀ ਮਸ਼ੀਨਰੀ ਦਾ ਮਨੋਬਲ ਡੇਗ ਦਿੱਤਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments