ਸੁਪਰੀਮ ਕੋਰਟ ਨੇ ਇਹ ਮਾਮਲਾ 3 ਜੱਜਾਂ ਦੀ ਬੈਂਚ ਕੋਲ ਭੇਜ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਈਡੀ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਸੀ.
ਸ਼ਰਾਬ ਘੁਟਾਲਾ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਈਡੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਇਹ ਮਾਮਲਾ 3 ਜੱਜਾਂ ਦੀ ਬੈਂਚ ਕੋਲ ਭੇਜ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਈਡੀ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਸੀ।
ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੋਂ ਬਾਅਦ ‘ਆਪ’ ਵਰਕਰਾਂ ‘ਚ ਖੁਸ਼ੀ ਦਾ ਮਾਹੌਲ ਹੈ। ਹਾਲਾਂਕਿ, ਪਹਿਲਾਂ ਹੀ ਉਮੀਦ ਸੀ ਕਿ ਸੀਐਮ ਕੇਜਰੀਵਾਲ ਨੂੰ ਜ਼ਮਾਨਤ ਮਿਲ ਸਕਦੀ ਹੈ।
ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੁਆਰਾ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਸ਼ੁੱਕਰਵਾਰ ਨੂੰ ਆਪਣਾ ਫੈਸਲਾ ਸੁਣਾਏਗੀ।