35 ਵਰ੍ਹਿਆਂ ਦੇ ਮੀਤ ਹੇਅਰ ਨੇ ਇਸ ਵਾਰ ਲੋਕ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਸੰਗਰੂਰ ਲੋਕ ਸਭਾ ਹਲਕਾ ਤੋਂ ਆਪਣੇ ਨੇੜਲੇ ਵਿਰੋਧੀ ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੂੰ 1,72,560 ਵੋਟਾਂ ਦੇ ਫਰਕ ਨਾਲ ਹਰਾਇਆ ਸੀ ।
ਇਹ ਉਨ੍ਹਾਂ ਦੀ ਪਹਿਲੀ ਲੋਕ ਸਭਾ ਚੋਣ ਸੀ। ਇਸ ਤੋਂ ਪਹਿਲਾਂ ਉਹ 2017 ਤੇ 2022 ਵਿੱਚ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਲਗਾਤਾਰ ਦੋ ਵਾਰ ਵਿਧਾਇਕ ਚੁਣੇ ਗਏ ਸਨ। ਸਾਲ 2022 ਤੋਂ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਿੱਚ ਬਤੌਰ ਕੈਬਨਿਟ ਮੰਤਰੀ ਵਜੋਂ ਸੇਵਾਵਾਂ ਨਿਭਾ ਰਹੇ ਸਨ।
ਮੀਤ ਹੇਅਰ ਦਾ ਜੱਦੀ ਪਿੰਡ ਬਰਨਾਲਾ ਜ਼ਿਲ੍ਹੇ ਦੇ ਮਹਿਲ ਕਲਾਂ ਹਲਕੇ ਦਾ ਕੁਰੜ (ਛਾਪਾ) ਹੈ ਅਤੇ ਉਹ ਬਰਨਾਲਾ ਸ਼ਹਿਰੀ ਦਾ ਪੱਕਾ ਵਸਨੀਕ ਹੈ। ਬਰਨਾਲਾ ਤੋਂ ਸਕੂਲੀ ਪੜ੍ਹਾਈ ਕਰਨ ਉਪਰੰਤ ਸਵਾਮੀ ਵਿਵੇਕਾਨੰਦ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਬਨੂੜ ਤੋਂ ਮੈਕਨੀਕਲ ਇੰਜਨੀਅਰਿੰਗ ਦੀ ਡਿਗਰੀ ਪਾਸ ਮੀਤ ਹੇਅਰ ਸਿਵਲ ਸੇਵਾਵਾਂ ਪ੍ਰੀਖਿਆ ਦੀ ਤਿਆਰੀ ਕਰ ਸਨ।
ਜਦੋਂ ਉਹ ਅੰਨਾ ਹਜ਼ਾਰੇ ਤੇ ਅਰਵਿੰਦ ਕੇਜਰੀਵਾਲ ਵੱਲੋਂ ਚਲਾਏ ਜਾ ਰਹੇ ਅੰਦੋਲਨ ਨਾਲ ਜੁੜ ਗਏ ਅਤੇ ਫੇਰ ਆਮ ਆਦਮੀ ਪਾਰਟੀ ਦੇ ਮੁੱਢਲੇ ਮੈਂਬਰ ਬਣ ਗਏ। ਮੀਤ ਹੇਅਰ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਵੀ ਪ੍ਰਧਾਨ ਰਹੇ।
ਕੈਬਨਿਟ ਮੰਤਰੀ ਵਜੋਂ ਖੇਡਾਂ ਤੇ ਯੁਵਕ ਸੇਵਾਵਾਂ, ਜਲ ਸਰੋਤ, ਖਣਨ, ਉਚੇਰੀ ਸਿੱਖਿਆ ਤੇ ਭਾਸ਼ਾਵਾਂ, ਸਕੂਲ ਸਿੱਖਿਆ, ਪ੍ਰਸ਼ਾਸਕੀ ਸੁਧਾਰ, ਵਾਤਾਵਰਣ, ਸਾਇੰਸ ਤੇ ਤਕਨਾਲੋਜੀ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗਾਂ ਦੀਆਂ ਸੇਵਾਵਾਂ ਨਿਭਾਉਣ ਵਾਲੇ ਮੀਤ ਹੇਅਰ ਕ੍ਰਿਕਟ ਤੇ ਬੈਡਮਿੰਟਨ ਦੇ ਚੰਗੇ ਖਿਡਾਰੀ ਵੀ ਹਨ।
ਉਨ੍ਹਾਂ ਦੀ ਵਾਤਾਵਰਣ ਸੰਭਾਲ ਦੇ ਸਮਾਜਿਕ ਕੰਮਾਂ, ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਤੇ ਪਸਾਰ ਤੇ ਪਾਲਤੂ ਜਾਨਵਰ ਰੱਖਣ ‘ਚ ਬਹੁਤ ਰੁੱਚੀ ਹੈ। ਜਿਲ੍ਹਾਂ ਬਰਨਾਲਾ ਦੇ ਆਪ ਆਗੂ ਤੇ ਵਰਕਰ ਉਨਾਂ ਨੂੰ ਸੋਸ਼ਲ ਮੀਡੀਆ ਤੇ ਵਧਾਈ ਦੇ ਰਹੇ ਹਨ।
PUNJAB BUZZ is your news, entertainment, music fashion website. We provide you with the latest breaking news and videos straight from the entertainment industry.
Contact us: contact@yoursite.com
Copyright All Right Reserved © Designed By Mbt.