ਉਨ੍ਹਾਂ ਦੱਸਿਆ ਕਿ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਰ ਲਿਸਟਾਂ ਤਿਆਰ ਕਰਨ ਦਾ ਮਸਲਾ ਵੀ ਵਿਚਾਰਿਆ ਗਿਆ। ਮੈਂਬਰਾਂ ਨੇ ਇਸ ਗੱਲ ’ਤੇ ਚਿੰਤਾ ਜ਼ਾਹਰ ਕੀਤੀ ਕਿ ਦੋ ਅੰਮ੍ਰਿਤਧਾਰੀ ਬੀਬੀਆਂ ਨੂੰ ਰਾਜਸਥਾਨ ਜੁਡੀਸ਼ੀਅਨ ਸਰਵਿਸਿਜ਼ ਪ੍ਰੀਖਿਆ ਨਹੀਂ ਦੇਣ ਦਿੱਤੀ ਗਈ। ਉਹਨਾਂ ਨੇ ਸਿੱਖ ਕੌਮ ਤੇ ਇਹਨਾਂ ਦੇ ਧਾਰਮਿਕ ਕੱਕਾਰਾਂ ਪ੍ਰਤੀ ਇਸ ਤਰੀਕੇ ਦੀ ਬੇਰੁਖ਼ੀ ਵਿਖਾਉਣ ਲਈ ਸਬੰਧਤ ਅਧਿਕਾਰੀਆਂ ਦੀ ਸਖ਼ਤ ਨਿਖੇਧੀ ਕੀਤੀ।
ਮੈਂਬਰਾਂ ਨੇ ਹਰਿਆਣਾ ਵਿਚ ਸਿੱਖ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਤੇ ਹਿਮਾਚਲ ਪ੍ਰਦੇਸ਼ ਵਿਚ ਵੀ ਪੰਜਾਬੀਆਂ ਨਾਲ ਵਧੀਕੀਆਂ ਕਰਨ ਦੀ ਸਖ਼ਤ ਨਿਖੇਧੀ ਕੀਤੀ। ਮੈਂਬਰਾਂ ਨੇ ਸਬੰਧਤ ਸਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਕਿਹਾ ਕਿ ਸਿੱਖ ਕੌਮ ਹਮੇਸ਼ਾ ਹੋਰਨਾਂ ਦੇ ਹੱਕਾਂ ਦੀ ਰਾਖੀ ਵਾਸਤੇ ਜਾਣੀ ਜਾਂਦੀ ਰਹੀ ਹੈ। ਬਾਗੀਆਂ ’ਤੇ ਵਰ੍ਹਦਿਆਂ ਡਾ. ਚੀਮਾ ਨੇ ਕਿਹਾ ਕਿ ਸੁਰਜੀਤ ਕੌਰ ਦੇ ‘ਆਪ’ ਵਿਚ ਸ਼ਾਮਲ ਹੋਣ ਤੋਂ ਸਪਸ਼ਟ ਹੈ ਕਿ ਬਾਗ਼ੀ ਸਿਰਫ਼ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨਾ ਚਾਹੁੰਦੇ ਸਨ ਤੇ ਉਹਨਾਂ ਦਾ ਚੋਣਾਂ ਲੜਨ ਦਾ ਕੋਈ ਇਰਾਦਾ ਨਹੀਂ ਸੀ। ਉਹਨਾਂ ਕਿਹਾ ਕਿ ਦੂਜੇ ਪਾਸੇ ਪਾਰਟੀ ਮਾਮਲੇ ਵਿਚ ਸੰਜੀਦਾ ਸੀ, ਇਸੇ ਲਈ ਇਸਨੇ ਬਸਪਾ ਦੀ ਹਮਾਇਤ ਦਾ ਫ਼ੈਸਲਾ ਲਿਆ ਸੀ।
PUNJAB BUZZ is your news, entertainment, music fashion website. We provide you with the latest breaking news and videos straight from the entertainment industry.
Contact us: contact@yoursite.com
Copyright All Right Reserved © Designed By Mbt.