ਪਟੀਸ਼ਨ ਵਿੱਚ, ਬਿਭਵ ਕੁਮਾਰ ਨੇ ਆਪਣੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਅਤੇ ਫ਼ੌਜਦਾਰੀ ਜਾਬਤੇ ਦੀ ਧਾਰਾ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਹਾਇਕ ਬਿਭਵ ਕੁਮਾਰ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਆਮ ਆਦਮੀ ਪਾਰਟੀ (ਆਪ) ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਦੇ ਮੁੱਦੇ ‘ਤੇ ਆਪਣਾ ਫੈਸਲਾ ਸੁਣਾਉਣਗੇ।
ਜਸਟਿਸ ਸਵਰਨ ਕਾਂਤਾ ਸ਼ਰਮਾ ਦੀ ਬੈਂਚ ਨੇ ਇਸ ਮਾਮਲੇ ‘ਤੇ ਕੁਮਾਰ ਅਤੇ ਦਿੱਲੀ ਪੁਲਿਸ ਦਾ ਪੱਖ ਸੁਣਨ ਤੋਂ ਬਾਅਦ 31 ਮਈ ਨੂੰ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।
ਬਿਭਵ ਨੂੰ 18 ਮਈ ਨੂੰ ਕੀਤਾ ਗ੍ਰਿਫ਼ਤਾਰ
ਬੀਤੀ 13 ਮਈ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਵਾਪਰੀ ਘਟਨਾ ਦੇ ਸਬੰਧ ‘ਚ ਬਿਭਵ ਨੂੰ ਦਿੱਲੀ ਪੁਲਿਸ ਨੇ 18 ਮਈ ਨੂੰ ਗ੍ਰਿਫ਼਼ਤਾਰ ਕੀਤਾ ਸੀ। ਇਸ ਸਮੇਂ ਉਹ ਨਿਆਇਕ ਹਿਰਾਸਤ ਵਿੱਚ ਜੇਲ੍ਹ ਵਿੱਚ ਹੈ। ਪੁਲਿਸ ਨੇ ਇਸ ਮਾਮਲੇ ‘ਤੇ ਨੋਟਿਸ ਜਾਰੀ ਕਰਨ ਦਾ ਇਹ ਦਲੀਲ ਦਿੰਦੇ ਹੋਏ ਵਿਰੋਧ ਕੀਤਾ ਕਿ ਪਟੀਸ਼ਨ ਸੁਣਵਾਈ ਯੋਗ ਨਹੀਂ ਹੈ।
ਇਸ ਦੇ ਨਾਲ ਹੀ, ਪਟੀਸ਼ਨ ਵਿੱਚ, ਬਿਭਵ ਕੁਮਾਰ ਨੇ ਆਪਣੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਅਤੇ ਫ਼ੌਜਦਾਰੀ ਜਾਬਤੇ ਦੀ ਧਾਰਾ 41ਏ (ਪੁਲਿਸ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਦਾ ਨੋਟਿਸ) ਦੇ ਉਪਬੰਧਾਂ ਦੀ ਘੋਰ ਉਲੰਘਣਾ ਅਤੇ ਕਾਨੂੰਨ ਦੇ ਵਿਰੁੱਧ ਐਲਾਨ ਕਰਨ ਦੇ ਨਿਰਦੇਸ਼ ਦੀ ਮੰਗ ਕੀਤੀ ਹੈ।