ਫੌਜੀ ਜਵਾਨਾਂ ਦੀਆਂ ਕੁਰਬਾਨੀਆਂ ਅਤੇ ਸੱਭਿਆਚਾਰਕ ਵਿਰਾਸਤ ਵਿੱਚ ਪੰਜਾਬ ਦੇ ਮਹੱਤਵਪੂਰਨ ਯੋਗਦਾਨ ‘ਤੇ ਚਾਨਣਾ ਪਾਉਂਦਿਆਂ ਕੇਂਦਰ ਤੋਂ ਸਹਾਇਤਾ ਦੀ ਮੰਗ ਕੀਤੀ।ਇੱਕ ਸਾਂਝੀ ਪੇਸ਼ਕਾਰੀ ਦਿੰਦਿਆਂ…
ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਅੱਜ ਇਕਜੁੱਟ ਹੋ ਕੇ 16ਵੇਂ ਵਿੱਤ ਕਮਿਸ਼ਨ ਦੇ ਸਾਹਮਣੇ ਆਪਣਾ ਸਾਂਝਾ ਪੱਖ ਰੱਖਦਿਆਂ ਸੂਬੇ ਦੇ ਪ੍ਰਮੁੱਖ ਮੁੱਦਿਆਂ ਨੂੰ ਉਠਾਉਣ ਦੇ ਨਾਲ-ਨਾਲ ਕਮਿਸ਼ਨ ਤੋਂ ਵਿਸ਼ੇਸ਼ ਗ੍ਰਾਂਟਾਂ ਅਤੇ ਸਕੀਮਾਂ ਦੀ ਮੰਗ ਕੀਤੀ।
ਸਿਆਸੀ ਪਾਰਟੀਆਂ ਨੇ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਨੂੰ ਆਪਣੀ ਰਿਪੋਰਟ ਸੌਂਪਣ ਸਮੇਂ ਪੰਜਾਬ ਦੇ ਹਿੱਤ ਵਿੱਚ ਉਹਨਾਂ ਦੇ ਸੁਝਾਵਾਂ ਦੀ ਸਿਫ਼ਾਰਿਸ਼ ਕੀਤੀ ਜਾਵੇ , ਜਿਸ ਵਿੱਚ ਆਰਥਿਕ ਵਿਕਾਸ, ਖੇਤੀਬਾੜੀ ਵਿਭਿੰਨਤਾ, ਸਥਿਰਤਾ ਤੇ ਕਿਸਾਨ ਭਲਾਈ, ਉਦਯੋਗਿਕ ਵਿਕਾਸ ਤੇ ਬੁਨਿਆਦੀ ਢਾਂਚੇ ਦੇ ਵਿਕਾਸ ਤੋਂ ਇਲਾਵਾ ਸਮਾਜਿਕ ਭਲਾਈ, ਸਿੱਖਿਆ, ਸਿਹਤ ਸੰਭਾਲ ਤੇ ਮੈਡੀਕਲ ਬੁਨਿਆਦੀ ਢਾਂਚਾ ਵਿਕਾਸ ਲਈ ਵਿਸ਼ੇਸ਼ ਫੰਡ ਦੇਣ ਦੀ ਮੰਗ ਕੀਤੀ ਗਈ ਹੈ।