ਸੀਨੀਅਰ ਕਾਂਗਰਸੀ ਆਗੂਆਂ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਮਲਵਿੰਦਰ ਮਾਲੀ ਦੀ ਗ੍ਰਿਫਤਾਰੀ ਦਾ ਵਿਰੋਧ ਕੀਤਾ ਹੈ।
ਮੋਹਾਲੀ ਪੁਲਿਸ ਨੇ ਸੋਮਵਾਰ ਰਾਤ ਕਾਂਗਰਸੀ ਆਗੂ ਨਵਜੋਤ ਸਿੱਧੂ ਦੇ ਸਾਬਕਾ ਸਿਆਸੀ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਹਾਲੀ ਸੀਆਈਏ ਸਟਾਫ਼ ਦੀ ਟੀਮ ਦੇਰ ਸ਼ਾਮ ਮਾਲੀ ਦੇ ਘਰ ਪੁੱਜੀ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਦਾ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ‘ਤੇ ਵਿਰੋਧੀ ਨੇਤਾਵਾਂ ਵਲੋਂ ਲਗਾਤਾਰ ਸਵਾਲ ਉਠਾਏ ਜਾ ਰਹੇ ਹਨ। ਮੁਹਾਲੀ ਪੁਲੀਸ ਨੇ ਮਾਲੀ ਖ਼ਿਲਾਫ਼ ਆਈਟੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਕਾਂਗਰਸੀ ਆਗੂਆਂ ਦਾ ਵਿਰੋਧ
ਰਾਜਾ ਵੜਿੰਗ ਨੇ ਘੇਰੀ ਸਰਕਾਰ
ਪੋਸਟ ‘ਤੇ ਹੋਇਆ ਸੀ ਵਿਵਾਦ
ਮਾਲਵਿੰਦਰ ਸਿੰਘ ਮਾਲੀ ਦਾ ਇੱਕ ਵਿਵਾਦਤ ਬਿਆਨ ਸਾਹਮਣੇ ਆਇਆ ਆ ਚੁੱਕਿਆ ਹੈ। ਮਲਵਿੰਦਰ ਸਿੰਘ ਮਾਲੀ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਕਸ਼ਮੀਰ ਮੁੱਦੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਲਿਖਿਆ ਸੀ ਕਿ ਕਸ਼ਮੀਰ ਕਸ਼ਮੀਰ ਦੇ ਲੋਕਾਂ ਦਾ ਦੇਸ਼ ਹੈ। 1947 ਵਿਚ ਭਾਰਤ ਛੱਡਣ ਸਮੇਂ ਹੋਏ ਸਮਝੌਤੇ ਅਨੁਸਾਰ ਅਤੇ ਯੂ.ਐਨ.ਓ ਦੇ ਫੈਸਲੇ ਦੀ ਉਲੰਘਣਾ ਕਰਕੇ ਕਸ਼ਮੀਰ ਦੇਸ਼ ਨੂੰ ਦੋ ਹਿੱਸਿਆਂ ਵਿਚ ਵੰਡਿਆ ਗਿਆ ਸੀ, ਜਿਸ ‘ਤੇ ਪਾਕਿਸਤਾਨ ਅਤੇ ਭਾਰਤ ਦਾ ਕਬਜ਼ਾ ਹੈ।