ਸੁਧੀਰ ਸੂਰੀ ਦੇ ਕਤਲ ਕੇਸ ‘
ਸ੍ਰੀ ਗੁਰੂ ਹਰਗੋਬਿੰਦ ਸਿੰਘ ਸਾਹਿਬ ਜੀ ਦੀ ਛੋਹ ਪ੍ਰਾਪਤ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਵੱਖ ਵੱਖ ਜਥੇਬੰਦੀਆਂ ਵੱਲੋਂ ਲੋਕ ਸਭਾ ਚੋਣਾ ਸਬੰਧੀ ਮੀਟਿੰਗ ਕੀਤੀ ਗਈ। ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਚੋਣ ਮੈਦਾਨ ਵਿਚ ਸੰਦੀਪ ਸਿੰਘ ਸੰਨੀ ਨੂੰ ਉਮੀਦਵਾਰ ਐਲਾਨਿਆ ਗਿਆ।ਜ਼ਿਕਰਯੋਗ ਹੈ ਕਿ ਸੰਦੀਪ ਸਿੰਘ ਸੰਨੀ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਕੇਸ ਦੇ ਮਾਮਲੇ ਵਿਚ ਜੇਲ੍ਹ ’ਚ ਬੰਦ ਹੈ। ਗੱਲਬਾਤ ਕਰਦਿਆਂ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਰਾਜਨੀਤਕ ਪਾਰਟੀਆਂ ਵੱਲੋਂ ਝੂਠ ਦੀ ਸਿਆਸਤ ਕਰਕੇ ਸਾਡੇ ਕੋਲੋਂ ਵੋਟਾਂ ਹਾਸਲ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬਾਹਰੋਂ ਲੋਕ ਆ ਕੇ ਰਾਜਨੀਤੀ ਕਰ ਰਹੇ ਹਨ। ਵੱਖ-ਵੱਖ ਜਥੇਬੰਦੀਆਂ ਨੇ ਫੈਸਲਾ ਕੀਤਾ ਹੈ ਕਿ ਸੰਦੀਪ ਸਿੰਘ ਸੰਨੀ ਅੰਮ੍ਰਿਤਸਰ ਤੋਂ ਉਮੀਦਵਾਰ ਹੋਵੇਗਾ। ਇਸ ਮੌਕੇ ਹਰਦੀਪ ਸਿੰਘ, ਮਨਦੀਪ ਸਿੰਘ, ਭਾਈ ਦਿਲਬਾਗ ਸਿੰਘ ਸੁਲਤਾਨਵਿੰਡ, ਭਾਈ ਬਲਬੀਰ ਸਿੰਘ ਮੁੱਛਲ, ਬਾਬਾ ਦਇਆ ਸਿੰਘ, ਜਥੇਦਾਰ ਪੰਜਾਬ ਸਿੰਘ, ਕੁਲਦੀਪ ਸਿੰਘ ਧਾਰੜ, ਸੁਖਦੇਵ ਸਿੰਘ ਹਰੀਆ, ਬੀਰ ਦਵਿੰਦਰ ਸਿੰਘ, ਬੀਬੀ ਮਨਿੰਦਰ ਕੌਰ, ਕ੍ਰਾਂਤੀ ਸਿੰਘ, ਰਾਜਨ ਨਾਗੀ, ਡਾ. ਸੁਪਿੰਦਰ ਸਿੰਘ ਢਿੱਲੋਂ, ਚਰਨਜੀਤ ਸਿੰਘ ਰਾਣਾ, ਇੰਦਰਜੀਤ ਸਿੰਘ ਨੰਬਰਦਾਰ, ਪ੍ਰਿਤਪਾਲ ਸਿੰਘ ਮੀਰਾਂਕੋਟ ਆਦਿ ਮੌਜੂਦ ਸਨ।