Saturday, October 19, 2024
Google search engine
HomePanjabਕੈਬਨਿਟ ਮੰਤਰੀ ਨੇ ਕੀਤਾ ਐਲਾਨ !!

ਕੈਬਨਿਟ ਮੰਤਰੀ ਨੇ ਕੀਤਾ ਐਲਾਨ !!

ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ  ਸਹੂਲਤਾਂ ਨੂੰ ਪੂਰਾ ਕਰਨ ਲਈ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕਰ ਰਹੀ ਹੈ ਜਿਸ ਤਹਿਤ ਮਲੋਟ ਦੇ 4516 ਲੋੜਵੰਦ ਪਰਿਵਾਰਾਂ ਨੂੰ ਨਿੱਜੀ ਪਖਾਨੇ ਬਣਾਉਣ ਲਈ 2 ਕਰੋੜ 22 ਲੱਖ 66 ਹਜ਼ਾਰ 257 ਰੁਪਏ ਦੀ ਰਾਸ਼ੀ ਦਾ ਭੁਗਤਾਨ ਕੀਤਾ ਜਾਵੇਗਾ। ਡਾਕਟਰ ਬਲਜੀਤ ਕੌਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਇਹ ਐਲਾਨ ਕਰਦਿਆਂ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮੇਂ ਸਮੇਂ ਤੇ ਗਰੀਬਾਂ ਅਤੇ ਮੱਧ ਵਰਗੀ ਪਰਿਵਾਰਾਂ ਦੇ ਹੱਕਾਂ ਅਤੇ ਉਹਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸਕੀਮਾਂ ਦੀ ਵਿਉਂਤਬੰਦੀ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਮਲੋਟ ਦੇ ਇਹ ਲਾਭਪਾਤਰੀ ਪਖਾਨੇ ਬਣਾਉਣ ਲਈ ਸਹੂਲਤ ਦੀ ਉਡੀਕ ਕਰ ਰਹੇ ਸਨ ਅਤੇ ਹੁਣ ਇਹ ਉਡੀਕ ਜਲਦ ਖਤਮ ਕਰ ਦਿੱਤੀ ਜਾਵੇਗੀ, ਉਹਨਾਂ ਕਿਹਾ ਕੋਈ ਵੀ ਲੋੜਵੰਦ ਵਿਅਕਤੀ ਇਸ ਵਿੱਤੀ ਲਾਭ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਲਾਭਪਾਤਰੀਆਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਇਸ ਰਾਸ਼ੀ ਦਾ ਸਹੀ ਇਸਤੇਮਾਲ ਕਰਨ ਤਾਂ ਜੋ ਉਹਨਾਂ ਦਾ ਰਹਿਣ ਸਹਿਣ ਠੀਕ ਢੰਗ ਨਾਲ ਚੱਲ ਸਕੇ। ਉਨ੍ਹਾਂ ਕਿਹਾ ਕਿ ਹੋਰ ਕੋਈ ਵੀ  ਲਾਭਪਾਤਰੀ ਜਿਸ ਨੂੰ ਨਿੱਜੀ ਪਖਾਨਾ ਬਣਾਉਣ ਲਈ ਵਿੱਤੀ ਸਹਾਇਤਾ ਦੀ ਲੋੜ ਹੈ ਉਹ ਜਲਦ ਤੋਂ ਜਲਦ ਮਲੋਟ ਦੇ ਐਡਵਰਡਗੰਜ ਦਫਤਰ ਵਿਖੇ ਆ ਕੇ ਆਪਣਾ ਨਾਮ ਰਜਿਸਟਰ ਕਰਾਉਣ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਲੋੜਵੰਦ ਵਿਅਕਤੀਆਂ ਦੀ ਸਹੂਲਤ ਲਈ ਅਜਿਹੇ ਕਾਰਜ ਆਰੰਭੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਬਲਾਕ ਮਲੋਟ ਦੇ ਵਸਨੀਕਾਂ ਨੂੰ ਪੇਸ਼ ਆ ਰਹੀ ਸੀਵਰੇਜ ਦੀ ਸਮੱਸਿਆ ਨੂੰ ਵੀ ਜਲਦ ਹੱਲ ਕੀਤਾ ਜਾਵੇਗਾ। ਇਸ ਮੌਕੇ ਮਲੋਟ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਜਗਸੀਰ ਸਿੰਘ ਧਾਰੀਵਾਲ ਈ.ਓ ਮਲੋਟ, ਗਗਨ ਔਲਖ ਸ਼ਹਿਰੀ ਪ੍ਰਧਾਨ, ਕੁਲਵਿੰਦਰ ਸਿੰਘ ਬਰਾੜ ਬਲਾਕ ਪ੍ਰਧਾਨ, ਜਸਮੀਤ ਬਰਾੜ ਸ਼ਹਿਰੀ ਪ੍ਰਧਾਨ, ਲਵ ਬਤਰਾ, ਲਾਲੀ ਗਗਨੇਜਾ ਬਲਾਕ ਪ੍ਰਧਾਨ, ਰਮੇਸ਼ ਅਰਨੀਵਾਲਾ ਅਤੇ ਜਗਨਨਾਥ ਸ਼ਰਮਾ ਮੌਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments