ਜ਼ਿਕਰਯੋਗ ਹੈ ਕਿ ਪੰਜਾਬ ਭਰ ਦੇ ਮੈਡੀਕਲ ਕਾਲਜਾਂ ਵਿਚ ਐਨਆਰਆਈ ਕੋਟੇ ਦੀਆਂ ਐਮਬੀਬੀਐਸ ਦੀ 185 ਸੀਟਾਂ ਹਨ
ਪੰਜਾਬ ਹਰਿਆਣਾ High court ਦੀ ਹਦਾਇਤਾਂ ਮੁਤਾਬਕ ਪੰਜਾਬ ਸਰਕਾਰ ਤੇ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਫਰੀਦਕੋਟ ਨੇ ਸੂਬੇ ਦੇ ਮੈਡੀਕਲ ਕਾਲਜਾਂ ਵਿੱਚ MBBS ਕੋਰਸ ਦੀਆਂ NRI ਕੋਟੇ ਦੀਆਂ ਸੀਟਾਂ ਨੂੰ ਭਰਨ ਲਈ ਕੁਝ ਬਦਲਾਅ ਕੀਤੇ ਹਨ। ਇਸ ਬਦਲਾਅ ਤਹਿਤ ਹੁਣ ਐਨਆਰਆਈ ਸੀਟ ਉਤੇ ਦਾਖਲਾ ਲੈਣ ਵਾਲੇ ਵਿਦਿਆਰਥੀ ਉਨ੍ਹਾਂ ਦੇ ਕਰੀਬੀ ਰਿਸ਼ਤੇਦਾਰ ਵੀ ਹੋ ਸਕਦੇ ਹਨ, ਭਾਵ ਐਨਆਰਆਈਜ਼ ਦੇ ਕਰੀਬੀ ਰਿਸ਼ਤੇਦਾਰ ਵੀ ਮੈਡੀਕਲ ਕਾਲਜਾਂ ਵਿਚ ਦਾਖਲਾ ਲੈ ਸਕਣਗੇ। ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਵਾਈਸ ਚਾਂਸਲਰ ਡਾ. ਰਾਜੀਵ ਸੂਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਸੀਟਾਂ ਨੂੰ ਭਰਨ ਲਈ ਸਰਕਾਰ ਵੱਲੋਂ ਅਦਾਲਤ ਦੀ ਹਦਾਇਤਾਂ ਮੁਤਾਬਕ ਕੁਝ ਬਦਲਾਅ ਕੀਤੇ ਗਏ ਹਨ ਤਾਂ ਜੋ ਜ਼ਿਆਦਾ ਤੋਂ ਜ਼ਿਆਦਾ ਐਨਆਰਆਈ ਬੱਚਿਆਂ ਨੂੰ ਦਾਖ਼ਲ ਕੀਤਾ ਜਾ ਸਕੇ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਜਾ ਚੁੱਕਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਭਰ ਦੇ ਮੈਡੀਕਲ ਕਾਲਜਾਂ ਵਿਚ ਐਨਆਰਆਈ ਕੋਟੇ ਦੀਆਂ ਐਮਬੀਬੀਐਸ ਦੀ 185 ਸੀਟਾਂ ਹਨ ਜਿਨ੍ਹਾਂ ਵਿੱਚੋਂ 35-40 ਸੀਟਾਂ ਭਰਦੀਆਂ ਸਨ। ਖਾਲੀ ਰਹਿਣ ‘ਤੇ ਬਾਕੀ ਸੀਟਾਂ ਜਨਰਲ ਕੋਟੇ ਵਿੱਚ ਸ਼ਿਫਟ ਕਰ ਦਿੱਤੀਆਂ ਜਾਂਦੀਆਂ ਸਨ।
ਡਾ. ਰਜੀਵ ਸੂਦ ਨੇ ਕਿਹਾ ਕਿ ਪਰਵਾਸੀ ਪੰਜਾਬੀ ਹੁਣ ਆਪਣੇ ਰਿਸ਼ਤੇਦਾਰਾਂ ਨੂੰ ਮੈਡੀਕਲ ਪੜ੍ਹਾਈ ਲਈ ਸਿਫਾਰਿਸ਼ ਕਰ ਸਕਦੇ ਹਨ ਤੇ ਇਸ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅੰਬੈਸੀ ਵੱਲੋਂ ਐਨਆਰਆਈ ਹੋਣ ਦਾ ਸਰਟੀਫਿਕੇਟ, ਕੁਰਸੀਨਾਮਾ ਤੇ ਹੋਰ ਲੋੜੀਂਦੇ ਦਸਤਾਵੇਜ਼ ਸਥਾਨਕ ਰਿਸ਼ਤੇਦਾਰ ਨੂੰ ਦਾਖ਼ਲੇ ਲਈ ਪੇਸ਼ ਕਰਨੇ ਪੈਣਗੇ।