ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਆਪ’ ਨੇ ਜਿੱਤ ਲਈ ਹੈ।
‘ਆਪ’ ਉਮੀਦਵਾਰ ਮਹਿੰਦਰ ਭਗਤ 37,325 ਵੋਟਾਂ ਨਾਲ ਜੇਤੂ ਰਹੇ ਹਨ। ਭਾਜਪਾ ਦੂਜੇ ਅਤੇ ਕਾਂਗਰਸ ਤੀਜੇ ਸਥਾਨ ‘ਤੇ ਰਹੀ।
ਲੋਕ ਸਭਾ ਚੋਣਾਂ 2024 ‘ਚ ਇਸ ਸੀਟ ‘ਤੇ ਕਾਂਗਰਸ ਪਾਰਟੀ ਪਹਿਲੇ ਸਥਾਨ ‘ਤੇ ਰਹੀ ਸੀ। ਭਾਜਪਾ ਦੂਜੇ ਸਥਾਨ ‘ਤੇ ਅਤੇ ਆਮ ਆਦਮੀ ਪਾਰਟੀ ਤੀਜੇ ਸਥਾਨ ‘ਤੇ ਰਹੀ। ਇਸ ਉਪ ਚੋਣ ਵਿੱਚ ਸਥਿਤੀ ਪੂਰੀ ਤਰ੍ਹਾਂ ਉਲਟ ਹੈ। ਇਸ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਸਭ ਤੋਂ ਅੱਗੇ ਰਹੀ। ਭਾਜਪਾ ਦੂਜੇ ਅਤੇ ਕਾਂਗਰਸ ਤੀਜੇ ਸਥਾਨ ‘ਤੇ ਹੈ।
10 ਜੁਲਾਈ ਨੂੰ ਹੋਈ ਵੋਟਿੰਗ ‘ਚ 54.90 ਫੀਸਦੀ ਵੋਟਿੰਗ ਹੋਈ ਸੀ। ਇਸ ਸੀਟ ਦੀ ਖਾਸੀਅਤ ਇਹ ਹੈ ਕਿ ਹਰ ਵਾਰ ਇੱਥੋਂ ਨਵੀਂ ਪਾਰਟੀ ਚੋਣ ਜਿੱਤਦੀ ਰਹੀ ਹੈ। 2012 ‘ਚ ਭਾਜਪਾ, 2017 ‘ਚ ਕਾਂਗਰਸ ਅਤੇ 2022 ‘ਚ ‘ਆਪ’ ਨੇ ਸੀਟ ਜਿੱਤੀ ਸੀ।
ਅੱਜ ਜਲੰਧਰ ਵੈਸਟ ਦੀਆਂ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ਹੋ ਰਹੀ ਹੈ ਤੇ ਕੁਝ ਹੀ ਦੇਰ ‘ਚ ਨਤੀਜੇ ਦਾ ਐਲਾਨ ਕਰ ਦਿੱਤਾ ਜਾਵੇਗਾ।ਆਮ ਆਦਮੀ ਪਾਰਟੀ ਦੇ ਮੋਹਿੰਦਰ ਭਗਤ 30 ਹਜ਼ਾਰ ਦੇ ਕਰੀਬ ਵੋਟਾਂ ਦੇ ਨਾਲ ਅੱਗੇ ਚੱਲ ਰਹੇ ਹਨ।ਉਥੇ ਹੀ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਦੂਜੇ ਤੇ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਤੀਜੇ ਨੰਬਰ ‘ਤੇ ਚੱਲ ਰਹੇ ਹਨ।