ਜਲੰਧਰ ਦੇ ਐਸ.ਐਸ.ਪੀ ਨੇ ਕਿਹਾ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਜਲੰਧਰ ਦੇ ਫਿਲੌਰ ‘ਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਨੂੰ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਹੈ।ਐਸਐਸਪੀ ਅੰਕੁਰ ਗੁਪਤਾ ਅਤੇ ਡੀਐਸਪੀ ਫਿਲੌਰ ਸਰਵਨਜੀਤ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਕੋਲੋਂ 4 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ। ਜਦੋਂ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਤਾਂ ਉਹ ਪੂਰੀ ਤਰ੍ਹਾਂ ਨਸ਼ੇ ਵਿਚ ਸੀ ਅਤੇ ਉਸ ਦਾ ਸਾਥੀ ਵੀ ਨਸ਼ੇ ਵਿਚ ਸੀ।
ਪੁਲਿਸ ਨੇ ਵੀਡੀਓਗ੍ਰਾਫੀ ਵੀ ਕਰਵਾਈ
ਪੁਲਿਸ ਨੇ ਇਸ ਸਮੇਂ ਵੀਡੀਓਗ੍ਰਾਫੀ ਵੀ ਕਰਵਾਈ ਹੈ। ਫਿਲੌਰ ਹਾਈਵੇ ‘ਤੇ ਨਾਕਾਬੰਦੀ ਕਰਕੇ ਦੋਵਾਂ ਨੂੰ ਕਾਬੂ ਕਰ ਲਿਆ ਗਿਆ। ਡੀਐਸਪੀ ਸਰਵਨਜੀਤ ਸਿੰਘ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਕਿੱਥੋਂ ਆਏ ਸਨ। ਉਨ੍ਹਾਂ ਦੱਸਿਆ ਕਿ ਹਰਪ੍ਰੀਤ ਦੀ ਮੈਡੀਕਲ ਜਾਂਚ ਕਰਵਾਈ ਗਈ ਹੈ ਅਤੇ ਨਸ਼ੇ ਦੀ ਪੁਸ਼ਟੀ ਹੋਈ ਹੈ। ਉਸ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ।
ਹਰਪ੍ਰੀਤ ਨੂੰ ਨਸ਼ਾ ਦੇਣ ਵਾਲੇ ਸੰਦੀਪ ਅਰੋੜਾ ਨੂੰ ਜਲੰਧਰ ਪੁਲਿਸ ਨੇ ਲੁਧਿਆਣਾ ਤੋਂ ਗ੍ਰਿਫਤਾਰ ਕੀਤਾ ਹੈ। ਸੰਦੀਪ ਅਰੋੜਾ ਦਾ ਸਬੰਧ ਇੱਕ ਬਦਨਾਮ ਨਸ਼ਾ ਤਸਕਰ ਅਤੇ ਕਿਸੇ ਵੱਡੇ ਸਿਆਸਤਦਾਨ ਨਾਲ ਦੱਸਿਆ ਜਾਂਦਾ ਹੈ। ਉਸ ਬਾਰੇ ਪੂਰੀ ਜਾਣਕਾਰੀ ਮਿਲ ਸਕਦੀ ਹੈ।
ਜਲੰਧਰ ਦੇ ਐਸ.ਐਸ.ਪੀ ਨੇ ਕਿਹਾ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਲੁਧਿਆਣਾ ਦਾ ਸੰਦੀਪ ਅਰੋੜਾ ਆਈਸ ਡਰੱਗ ਲਿਆ ਰਿਹਾ ਸੀ। ਲਵਪ੍ਰੀਤ ਅਤੇ ਹਰਪ੍ਰੀਤ ਕ੍ਰੇਟਾ ਵਿੱਚ ਬੈਠੇ ਨਸ਼ਾ ਕਰ ਰਹੇ ਸੀ।ਡੋਪ ਟੈਸਟ ‘ਚ ਦੋਵਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਨਸ਼ੀਲੇ ਪਦਾਰਥ ਦੇਣ ਵਾਲੇ ਸੰਦੀਪ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਤਿੰਨਾਂ ਨੂੰ ਦੁਪਹਿਰ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾਫਿਲੌਰ ਮੇਨ ਰੋਡ ‘ਤੇ ਸੜਕ ਕਿਨਾਰੇ ਖੜ੍ਹੇ ਦੋਵੇਂ ਨਸ਼ੇ ‘ਚ ਸਨ। ਦੋਵਾਂ ਨੂੰ ਡੀਐਸਪੀ ਸਰਵਨਜੀਤ ਸਿੰਘ ਦੀ ਹਾਜ਼ਰੀ ਵਿੱਚ ਕਾਬੂ ਕੀਤਾ ਗਿਆ।
ਐਸਐਸਪੀ ਡਾ.ਅੰਕੁਰ ਗੁਪਤਾ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਪੁੱਤਰ ਗੁਰਪ੍ਰੀਤ ਵਾਸੀ ਚੀਮਾ ਵਾਰਡ, ਥਾਣਾ ਬਿਆਸ ਅਤੇ ਹਰਪ੍ਰੀਤ ਉਰਫ਼ ਹੈਪੀ ਪੁੱਤਰ ਤਰਸੇਮ ਸਿੰਘ ਵਾਸੀ ਜੱਲੂਪੁਰ ਖੇੜਾ ਵਜੋਂ ਹੋਈ ਹੈ। ਐਸਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਲਾਈਟਰ ਤੇ ਹੋਰ ਸਾਮਾਨ ਬਰਾਮਦ ਹੋਇਆ ਹੈ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮ ਸੰਦੀਪ ਅਰੋੜਾ ਨਾਂ ਦੇ ਵਿਅਕਤੀ ਤੋਂ ਲੁਧਿਆਣਾ ਤੋਂ ਨਸ਼ੀਲੇ ਪਦਾਰਥ ਲੈ ਕੇ ਆਏ ਸਨ। ਮੁਲਜ਼ਮਾਂ ਨੇ ਪੇਟੀਐਮ ਰਾਹੀਂ ਉਕਤ ਵਿਅਕਤੀ ਨੂੰ 10,000 ਰੁਪਏ ਭੇਜੇ ਸਨ। ਕਾਰ ਵੀ ਲਵਪ੍ਰੀਤ ਦੀ ਦੱਸੀ ਜਾ ਰਹੀ ਹੈ।