Tuesday, October 15, 2024
Google search engine
HomeCrimePunjab News: ਅਮਰੀਕਾ ਤੋਂ ਆਈ NRI ਔਰਤ ਨਾਲ ਏਜੰਟ ਨੇ ਮਾਰੀ ਠੱਗੀ,...

Punjab News: ਅਮਰੀਕਾ ਤੋਂ ਆਈ NRI ਔਰਤ ਨਾਲ ਏਜੰਟ ਨੇ ਮਾਰੀ ਠੱਗੀ, ਪੁਲਿਸ ਵੀ ਪੀੜਤ ਨੂੰ ਦੇ ਰਹੀ ਧਮਕੀਆਂ

 ਐਨਆਰਆਈ ਲੋਕਾਂ ਨੂੰ ਏਜੰਟਾਂ ਵੱਲੋਂ ਆਪਣੀ ਠੱਗੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ।

ਏਜੰਟਾਂ ਉੱਤੇ ਸਖ਼ਤੀ ਕਰਨ ਮਗਰੋਂ ਵੀ ਠੱਗੀਆਂ ਮਾਰਨ ਦੇ ਮਾਮਲੇ ਵੱਧਦੇ ਹੀ ਜਾ ਰਹੇ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਜਿੱਥੇ ਅਮਰੀਕਾ ਤੋਂ ਆਈ ਐਨਆਰਆਈ ਔਰਤ ਵੱਲੋਂ ਆਪਣੇ ਰਿਸ਼ਤੇਦਾਰ ਦਾ ਅਮਰੀਕਾ ਦਾ ਵੀਜ਼ਾ ਲਗਵਾਇਆ ਗਿਆ ਸੀ। ਐਨਆਰਆਈ ਔਰਤ ਨੇ 7 ਲੱਖ ਰੁਪਏ ਏਜੰਟ ਨੂੰ ਦਿੱਤੇ, ਪਰ ਵੀਜ਼ਾ ਨਹੀਂ ਆਇਆ। ਜਿਸ ਤੋਂ ਬਾਅਦ ਐਨਆਰਆਈ ਔਰਤ ਨੇ ਪੁਲਿਸ ਦੇ ਕੋਲ ਸ਼ਿਕਾਇਤ ਕੀਤੀ, ਪਰ ਪੁਲਿਸ ਦੇ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ।

ਪੁਲਿਸ ਅਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ

ਜਦੋਂ ਪੁਲਿਸ ਵੱਲੋਂ ਪੀੜਤ ਦੀ ਕੋਈ ਸਾਰ ਨਹੀਂ ਲਈ ਗਈ, ਬਲਕਿ ਉਸ ਨੂੰ ਪੁਲਿਸ ਧਮਕੀਆਂ ਦਿੱਤੀਆਂ ਗਈਆਂ ਤਾਂ ਪੀੜਤ ਅਤੇ ਉਸਦੇ ਪਰਿਵਾਰਿਕ ਮੈਂਬਰਾਂ ਵੱਲੋਂ ਹੁਕਮ ਸਿੰਘ ਰੋਡ ਕੰਪਨੀ ਬਾਗ ਦੇ ਬਾਹਰ ਧਰਨਾ ਲਗਾਇਆ ਗਿਆ। ਪੀੜਤਾਂ ਨੇ ਪੰਜਾਬ ਸਰਕਾਰ ਅਤੇ ਅੰਮ੍ਰਿਤਸਰ ਪੁਲਿਸ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਐਨਆਰਆਈ ਲੇਡੀ ਨੇ ਦੱਸਿਆ ਕਿ ਪੁਲਿਸ ਉਸ ਦੇ ਕੋਲੋਂ ਰਿਸ਼ਵਤ ਮੰਗੀ ਰਹੀ ਹੈ ਅਤੇ ਧਮਕਾ ਰਹੀ ਹੈ। ਐਨਆਰਆਈ ਲੇਡੀ ਨੇ ਕਿਹਾ ਕਿ ਪੁਲਿਸ ਵੱਲੋਂ ਏਜੰਟ ਖਿਲਾਫ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਦੇ ਨਾਲ ਹੀ ਐਨਆਰਆਈ ਲੇਡੀ ਨੇ ਏਜੰਟ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਕਰਨ ਦੇ ਨਾਲ ਪੰਜਾਬ ਸਰਕਾਰ ਤੋਂ ਆਪਣੀ ਸੁਰੱਖਿਆ ਦੀ ਵੀ ਮੰਗ ਕੀਤੀ ਹੈ।

 

ਜਾਂਚ ਅਧਿਕਾਰੀ

ਮੌਕੇ ‘ਤੇ ਪਹੁੰਚੇ ਐਸਐਚਓ ਅਮੋਲਕ ਪ੍ਰੀਤ ਨੇ ਕਿਹਾ ਕਿ ਸਾਨੂੰ ਇਸ ਮਾਮਲੇ ਸਬੰਧੀ ਸ਼ਿਕਾਇਤ ਮਿਲੀ ਹੈ। ਇਸ ਮੁੱਦੇ ਨੂੰ ਲੈ ਕੇ ਉਨ੍ਹਾਂ ਦੇ ਵੱਲੋਂ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਜਾਂਚ ਪੜਤਾਲ ਕਰਨ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ, ਪੁਲਿਸ ਦੇ ਉੱਪਰ ਰਿਸ਼ਵਤਖੋਰੀ ਦੇ ਲੱਗੇ ਆਰੋਪ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਇਹ ਸਾਰੇ ਆਰੋਪ ਬੇਬੁਨਿਆਦ ਹਨ। ਉਨ੍ਹਾਂ ਨੇ ਕਿਹਾ ਕਿ ਹੁਣ ਐਨਆਰਆਈ ਲੇਡੀ ਦੇ ਵੱਲੋਂ ਧਰਨਾ ਲਗਾਇਆ ਗਿਆ ਹੈ ਜਿਸ ਕਰਕੇ ਆਮ ਲੋਕਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments