ਪੁਲਿਸ ਨੇ ਟੀ ਪੁਆਇੰਟ ’ਤੇ ਨਾਕਾਬੰਦੀ ਕੀਤੀ ਹੋਈ ਸੀ। ਉਥੋਂ ਅਜੇ ਕੁਮਾਰ, ਉਸ ਦਾ ਦੋਸਤ ਹਰਪ੍ਰੀਤ ਸਿੰਘ ਤੇ ਇਕ ਹੋਰ ਨੌਜਵਾਨ ਮੋਟਰਸਾਈਕਲ ’ਤੇ ਲੰਘੇ।
ਆਦਮਪੁਰ ਰੋਡ ਭੋਗਪੁਰ ਟੀ ਪੁਆਇੰਟ ‘ਤੇ ਨਾਕੇਬੰਦੀ ਦੌਰਾਨ ਥਾਣਾ ਭੋਗਪੁਰ ਥਾਣੇ ਦੇ ਇਕ ASI ਨੇ ਨੌਜਵਾਨਾਂ ਦੀ ਕੁੱਟਮਾਰ ਕੀਤੀ ਜਿਸ ਦੀ ਇਕ ਵੀਡੀਓ ਵਾਇਰਲ ਹੋ ਗਈ। ਵੀਡੀਓ ‘ਚ ਏਐਸਆਈ ਥੱਪੜ ਤੇ ਲੱਤਾਂ ਮਾਰਦਾ ਨਜ਼ਰ ਆਇਆ।
ਰੁਕਣ ਦੇ ਇਸ਼ਾਰੇ ‘ਤੇ ਨਹੀਂ ਰੁਕੇ ਨੌਜਵਾਨ
ਜਾਣਕਾਰੀ ਅਨੁਸਾਰ ਪੁਲਿਸ ਨੇ ਟੀ ਪੁਆਇੰਟ ’ਤੇ ਨਾਕਾਬੰਦੀ ਕੀਤੀ ਹੋਈ ਸੀ। ਉਥੋਂ ਅਜੇ ਕੁਮਾਰ, ਉਸ ਦਾ ਦੋਸਤ ਹਰਪ੍ਰੀਤ ਸਿੰਘ ਤੇ ਇਕ ਹੋਰ ਨੌਜਵਾਨ ਮੋਟਰਸਾਈਕਲ ’ਤੇ ਲੰਘੇ। ਏਐਸਆਈ ਜਸਵਿੰਦਰ ਸਿੰਘ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਅੱਗੇ ਨਿਕਲ ਗਏ।
ਪੁਲਿਸ ਤੇ ਨੌਜਵਾਨਾਂ ਵਿਚਾਲੇ ਸ਼ੁਰੂ ਹੋਈ ਬਹਿਸ
ਏਐਸਆਈ ਨੇ ਦੋਵਾਂ ਨੂੰ ਕਾਬੂ ਕਰ ਲਿਆ। ਜਦੋਂ ਉਨ੍ਹਾਂ ਨੂੰ ਨਾ ਰੁਕਣ ਦਾ ਕਾਰਨ ਪੁੱਛਿਆ ਤਾਂ ਪੁਲਿਸ ਮੁਲਾਜ਼ਮ ਤੇ ਨੌਜਵਾਨਾਂ ਵਿਚਾਲੇ ਬਹਿਸ ਸ਼ੁਰੂ ਹੋ ਗਈ। ਇਸ ਦੌਰਾਨ ਏਐਸਆਈ ਨੇ ਗੁੱਸੇ ‘ਚ ਆ ਕੇ ਨੌਜਵਾਨ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।
ਨੌਜਵਾਨਾਂ ਨੇ ਪੀਤੀ ਹੋਈ ਸੀ ਸ਼ਰਾਬ : ASI
ਏਐਸਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਨੌਜਵਾਨਾਂ ਨੇ ਸ਼ਰਾਬ ਪੀਤੀ ਹਹੋਈ ਸੀ ਤੇ ਗੰਦੀਆਂ-ਗੰਦੀਆਂ ਗਾਲ੍ਹਾਂ ਕੱਢ ਰਹੇ ਸਨ। ਨੌਜਵਾਨ ਗੁੱਸੇ ‘ਚ ਸਨ ਤੇ ਜੇਕਰ ਉਨ੍ਹਾਂ ਅਜਿਹਾ ਨਾ ਕੀਤਾ ਹੁੰਦਾ ਤਾਂ ਉਨ੍ਹਾਂ ਵਰਦੀ ਪਾੜ ਦਿੰਦੇ। ਕਾਨੂੰਨੀ ਕਾਰਵਾਈ ਨਾ ਕਰਨ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੇ ਆਪਣੀ ਗਲਤੀ ਮੰਨ ਲਈ ਲੀ। ਇਸ ਲਈ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ।