Saturday, February 1, 2025
Google search engine
HomeDeshPunjab News: ਮਹਿਲਾ ਅਧਿਆਪਕਾ ਨੂੰ ਸਾੜਨ ਦੀ ਕੋਸ਼ਿਸ਼, ਪੈਟਰੋਲ ਦੀ ਬੋਤਲ ਲੈ...

Punjab News: ਮਹਿਲਾ ਅਧਿਆਪਕਾ ਨੂੰ ਸਾੜਨ ਦੀ ਕੋਸ਼ਿਸ਼, ਪੈਟਰੋਲ ਦੀ ਬੋਤਲ ਲੈ ਕੇ ਆਇਆ ਪਤੀ ਭੱਜ ਕੇ ਬਚਾਈ ਜਾਨ

ਇਸ ਸਬੰਧੀ ਜਦੋਂ ਪਿੰਡ ਦੀ ਸਰਪੰਚ ਦੀਕਸ਼ਾ ਠਾਕੁਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਘਟਨਾ ਦੀ ਸੂਚਨਾ ਮਿਲੀ ਸੀ

ਜ਼ਿਲ੍ਹਾ ਪਠਾਨਕੋਟ ਦੇ ਹਲਕਾ ਭੋਆ ਅਧੀਨ ਪੈਂਦੇ ਪਿੰਡ ਗਤੋਰਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿੱਚ ਉਸ ਸਮੇਂ ਭਗਦੜ ਮੱਚ ਗਈ ਜਦੋਂ ਇੱਕ ਵਿਅਕਤੀ ਸਕੂਲ ਅਧਿਆਪਕ ਨੂੰ ਸਾੜਨ ਦੀ ਨੀਅਤ ਨਾਲ ਪੈਟਰੋਲ ਦੀ ਬੋਤਲ ਲੈ ਕੇ ਅੰਦਰ ਆਇਆ। ਇੰਨਾ ਹੀ ਨਹੀਂ, ਦੋਸ਼ੀ ਵਿਅਕਤੀ ਨੇ ਸਰਕਾਰੀ ਸਕੂਲ ਦੇ ਅੰਦਰ ਆ ਕੇ ਉੱਥੇ ਬੱਚਿਆਂ ਨੂੰ ਪੜ੍ਹਾ ਰਹੀ ਅਧਿਆਪਕਾ ਦੀ ਕੁੱਟਮਾਰ ਕੀਤੀ।

ਜਾਣਕਾਰੀ ਮੁਤਾਬਕ ਪਿੰਡ ਗਤੋਰਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੀ ਅਧਿਆਪਕਾ ਰੇਣੂ ਸ਼ਰਮਾ ਨੇ ਆਪਣੇ ਪਤੀ ਲਵਲੀਨ ਸ਼ਰਮਾ ‘ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੇ ਰਿਸ਼ਤੇ ‘ਚ ਪਿਛਲੇ 4-5 ਸਾਲਾਂ ਤੋਂ ਝਗੜਾ ਚੱਲ ਰਿਹਾ ਹੈ, ਜਿਸ ਨੂੰ ਲੈ ਕੇ ਅਦਾਲਤ ਵਿੱਚ ਕੇਸ ਚੱਲ ਰਿਹਾ ਹੈ। ਉਸ ਨੇ ਦੱਸਿਆ ਕਿ ਜਦੋਂ ਉਹ ਆਪਣੀ ਕਲਾਸ ਲੈ ਰਹੀ ਸੀ ਤਾਂ ਉਸ ਦਾ ਪਤੀ ਲਵਲੀਨ ਸ਼ਰਮਾ ਹੱਥ ਵਿੱਚ ਪੈਟਰੋਲ ਦੀ ਬੋਤਲ ਲੈ ਕੇ ਸਕੂਲ ਦੇ ਅੰਦਰ ਆਇਆ।

ਪਹਿਲਾਂ ਮੁਲਜ਼ਮ ਨੇ ਉਸ ਦੇ ਸਕੂਟਰ ’ਤੇ ਪੈਟਰੋਲ ਸੁੱਟਿਆ, ਜਿਸ ’ਤੇ ਰੇਣੂ ਸ਼ਰਮਾ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਰੇਣੂ ’ਤੇ ਵੀ ਪੈਟਰੋਲ ਸੁੱਟ ਕੇ ਉਸ ਨੂੰ ਧੱਕਾ ਦਿੱਤਾ। ਕਿਸੇ ਤਰ੍ਹਾਂ ਰੇਣੂ ਨੇ ਭੱਜ ਕੇ ਆਪਣੀ ਜਾਨ ਬਚਾਈ। ਪਰ ਜਿਵੇਂ ਹੀ ਉਹ ਕਲਾਸ ਦੇ ਅੰਦਰ ਆਈ ਤਾਂ ਦੋਸ਼ੀ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਹਾਲਾਂਕਿ, ਛੁੱਟੀ ਹੋਣ ਵਿੱਚ 10-15 ਮਿੰਟ ਬਾਕੀ ਸਨ, ਤਾਂ ਉਸੇ ਸਮੇਂ ਰੇਣੂ ਨੇ ਫੋਨ ਕਰਕੇ ਆਪਣੇ ਬੇਟੇ ਨੂੰ ਉੱਥੇ ਬੁਲਾ ਲਿਆ। ਜਿਸ ਤੋਂ ਬਾਅਦ 112 ਨੰਬਰ ‘ਤੇ ਕਾਲ ਕਰਕੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਮੌਕੇ ‘ਤੇ ਪਿੰਡ ਦੇ ਲੋਕ ਅਤੇ ਪੁਲਿਸ ਵੀ ਪਹੁੰਚ ਗਈ।

ਰੇਣੂ ਸ਼ਰਮਾ ਨੇ ਦੱਸਿਆ ਕਿ ਉਸ ਨੇ ਪੁਲਿਸ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਉਸ ਨੂੰ ਮੈਡੀਕਲ ਲਈ ਹਸਪਤਾਲ ਭੇਜਿਆ ਗਿਆ। ਉਸਨੇ ਪੁਲਿਸ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਇਸ ਸਬੰਧੀ ਜਦੋਂ ਪਿੰਡ ਦੀ ਸਰਪੰਚ ਦੀਕਸ਼ਾ ਠਾਕੁਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਘਟਨਾ ਦੀ ਸੂਚਨਾ ਮਿਲੀ ਸੀ ਪਰ ਜਦੋਂ ਉਹ ਸਕੂਲ ਪੁੱਜੇ ਤਾਂ ਪੁਲਿਸ ਅਤੇ ਅਧਿਆਪਕਾ ਰੇਣੂ ਸ਼ਰਮਾ ਸਕੂਲ ਛੱਡ ਕੇ ਜਾ ਚੁੱਕੇ ਸਨ। ਉਸ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਪਤੀ-ਪਤਨੀ ਦਾ ਆਪਸੀ ਕਲੇਸ਼ ਹੈ, ਜਿਸ ਕਾਰਨ ਇਨ੍ਹਾਂ ਦਾ ਤਲਾਕ ਦਾ ਕੇਸ ਚੱਲ ਰਿਹਾ ਹੈ। ਜਦੋਂ ਸੁਜਾਨਪੁਰ ਥਾਣਾ ਇੰਚਾਰਜ ਨਵਦੀਪ ਸ਼ਰਮਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ। ਪੀੜਤਾ ਨੂੰ ਮੈਡੀਕਲ ਲਈ ਭੇਜਿਆ ਗਿਆ ਹੈ, ਰਿਪੋਰਟ ਆਉਣ ‘ਤੇ ਕਾਰਵਾਈ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments