Monday, October 14, 2024
Google search engine
HomeDeshPunjab News: ਭਾਜਪਾ ਦੀ Rahul Gandhi ਨੂੰ ਧਮਕੀ, Pratap Bajwa ਤੇ...

Punjab News: ਭਾਜਪਾ ਦੀ Rahul Gandhi ਨੂੰ ਧਮਕੀ, Pratap Bajwa ਤੇ Charanjit Singh Channi ਨੇ ਖਿੱਚੀ ਆਹ ਤਿਆਰੀ

ਦਿੱਲੀ ਭਾਜਪਾ ਦੇ ਆਗੂ ਤਰਵਿੰਦਰ ਸਿੰਘ ਮਰਵਾਹਾ ਰਾਹੀਂ ਲੋਕ ਸਭਾ ‘ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੂੰ ਧਮਕਾਉਣ ਦਾ ਦੋਸ਼ ਲਾਇਆ।

ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਦਿੱਲੀ ਭਾਜਪਾ ਦੇ ਆਗੂ ਤਰਵਿੰਦਰ ਸਿੰਘ ਮਰਵਾਹਾ ਰਾਹੀਂ ਲੋਕ ਸਭਾ ‘ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੂੰ ਧਮਕਾਉਣ ਦਾ ਦੋਸ਼ ਲਾਇਆ।

ਦਿੱਲੀ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਦਫ਼ਤਰ ਵਿਖੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਬਾਜਵਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨਾਲ ਕਿਹਾ ਕਿ ਸੰਸਦ ਦੇ ਹੇਠਲੇ ਸਦਨ ਵਿੱਚ ਚੁਣੇ ਹੋਏ ਨੁਮਾਇੰਦੇ ਅਤੇ ਵਿਰੋਧੀ ਧਿਰ ਦੇ ਨੇਤਾ ਨੂੰ ਧਮਕਾਉਣਾ ਬਹੁਤ ਹੀ ਨਿੰਦਣਯੋਗ ਹੈ।

ਇਸ ਤੋਂ ਪਹਿਲਾਂ ਬਾਲੀਵੁੱਡ ਅਭਿਨੇਤਰੀ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੇ ਕਿਸਾਨਾਂ ਵਿਰੁੱਧ ਬਹੁਤ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ।

ਹਾਲਾਂਕਿ, ਭਾਜਪਾ ਉਸ ਦੇ ਖ਼ਿਲਾਫ਼ ਕਾਰਵਾਈ ਕਰਨ ਵਿੱਚ ਅਸਫਲ ਰਹੀ। ਬਾਜਵਾ ਨੇ ਕਿਹਾ ਕਿ ਜੇਕਰ ਭਾਜਪਾ ਨੇ ਕਿਸਾਨਾਂ ਵਿਰੁੱਧ ਕੰਗਨਾ ਦੀ ਟਿੱਪਣੀ ਨੂੰ ਸਵੀਕਾਰ ਨਹੀਂ ਕੀਤਾ ਤਾਂ ਉਸ ਨੂੰ ਪਾਰਟੀ ਤੋਂ ਕੱਢ ਦਿੱਤਾ ਜਾਣਾ ਚਾਹੀਦਾ ਸੀ।

ਅਮਰੀਕਾ ਵਿਚ ਰਾਹੁਲ ਗਾਂਧੀ ਦੇ ਭਾਸ਼ਣ ਦੀ ਹਮਾਇਤ ਕਰਦਿਆਂ ਬਾਜਵਾ ਨੇ ਕਿਹਾ ਕਿ ਜਦੋਂ ਵੀ ਕੇਂਦਰ ਦੀ ਭਾਜਪਾ ਸਰਕਾਰ ਦਲਿਤਾਂ, ਘੱਟ ਗਿਣਤੀਆਂ ਜਾਂ ਹੋਰ ਕਮਜ਼ੋਰ ਵਰਗਾਂ ਸਮੇਤ ਸਮਾਜ ਦੇ ਕਿਸੇ ਵੀ ਵਰਗ ਨਾਲ ਬੇਇਨਸਾਫ਼ੀ ਕਰਨ ਦੀ ਹਿੰਮਤ ਕਰੇਗੀ ਤਾਂ ਕਾਂਗਰਸ ਪਾਰਟੀ ਇਨ੍ਹਾਂ ਲੋਕਾਂ ਨਾਲ ਡਟ ਕੇ ਖੜ੍ਹੀ ਹੋਵੇਗੀ। ਦੇਸ਼ ‘ਚ ਇਸ ਸਮੇਂ ਹਾਲਾਤ ਅਜਿਹੇ ਹਨ ਕਿ ਲੋਕਾਂ ਨੂੰ ਭਾਸ਼ਾ, ਧਰਮ ਅਤੇ ਜਾਤ ਦੇ ਆਧਾਰ ‘ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਨੇ ਉਨ੍ਹਾਂ (ਰਾਹੁਲ ਗਾਂਧੀ) ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਹੈ। ਬਾਜਵਾ ਨੇ ਕਿਹਾ ਕਿ ਅਮਰੀਕਾ ਵਿਚ ਰਾਹੁਲ ਗਾਂਧੀ ਵੱਲੋਂ ਪ੍ਰਗਟਾਏ ਗਏ ਵਿਚਾਰਾਂ ਨੂੰ ਪੰਜਾਬ ਤੋਂ ਭਰਵਾਂ ਹੁੰਗਾਰਾ ਮਿਲਿਆ ਕਿਉਂਕਿ ਉਨ੍ਹਾਂ ਨੇ ਜੋ ਕਿਹਾ ਉਹ ਬਹੁਤ ਹੱਦ ਤੱਕ ਸੱਚ ਸੀ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਹਰਦੀਪ ਸਿੰਘ ਪੁਰੀ ਅਤੇ ਇਕਬਾਲ ਸਿੰਘ ਲਾਲਪੁਰਾ ਸਮੇਤ ਭਾਜਪਾ ਆਗੂਆਂ ‘ਤੇ ਉਂਗਲ ਉਠਾਉਂਦਿਆਂ ਕਿਹਾ ਕਿ ਜਦੋਂ ਪ੍ਰਦਰਸ਼ਨਕਾਰੀ ਸਿੱਖ ਕਿਸਾਨਾਂ ਨੂੰ ਖਾਲਿਸਤਾਨੀ ਅੱਤਵਾਦੀ ਕਹਿ ਕੇ ਬਦਨਾਮ ਕੀਤਾ ਗਿਆ ਤਾਂ ਉਨ੍ਹਾਂ ਨੇ ਇੱਕ ਸ਼ਬਦ ਵੀ ਕਿਉਂ ਨਹੀਂ ਬੋਲਿਆ।

ਲਖੀਮਪੁਰ ਖੇਰੀ ‘ਚ ਸਿੱਖਾਂ ਸਮੇਤ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਹੱਤਿਆ ਭਾਜਪਾ ਨੇਤਾ ਆਸ਼ੀਸ਼ ਮਿਸ਼ਰਾ ਨੇ ਕੀਤੀ, ਜੋ ਸਾਬਕਾ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਬੇਟੇ ਹਨ। ਨਾ ਤਾਂ ਪੁਰੀ ਅਤੇ ਨਾ ਹੀ ਲਾਲਪੁਰਾ ਨੇ ਇਸ ਘਟਨਾ ਦੀ ਨਿੰਦਾ ਕੀਤੀ।

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ, ਖ਼ਾਸ ਕਰ ਕੇ ਸਿੱਖਾਂ ਨੂੰ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਨੇ ਬੇਰਹਿਮੀ ਨਾਲ ਕੁੱਟਿਆ। ਨੌਜਵਾਨ ਸਿੱਖ ਕਿਸਾਨ ਸ਼ੁਭਕਰਨ ਸਿੰਘ ਦਾ ਸਰਹੱਦ ‘ਤੇ ਕਤਲ ਕਰ ਦਿੱਤਾ ਗਿਆ ਸੀ। ਇਨ੍ਹਾਂ ਦੋਵਾਂ ਨੇਤਾਵਾਂ ਵਿਚੋਂ ਕਿਸੇ ਨੇ ਵੀ ਕੁਝ ਨਹੀਂ ਬੋਲਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments