Punjab vigilance Bureau ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਖਿਲਾਫ ਮੁਹੱਲਾ ਕਿਆਮਪੁਰਾ, ਕਪੂਰਥਲਾ ਸ਼ਹਿਰ ਦੇ ਵਸਨੀਕ ਨੀਰਜ ਸ਼ਰਮਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਮੁਕੱਦਮਾ ਦਰਜ ਕੀਤਾ ਗਿਆ ਹੈ।
ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਆਬਕਾਰੀ ਤੇ ਕਰ ਵਿਭਾਗ, ਪੰਜਾਬ ((Excise and Taxation Department, Punjab) ਦੇ ਕਪੂਰਥਲਾ ਵਿਖੇ ਤਾਇਨਾਤ ਦੋ ਕਰਮਚਾਰੀਆਂ ਜਤਿੰਦਰਪਾਲ ਸਿੰਘ, ਇੰਸਪੈਕਟਰ ਅਤੇ ਸੰਜੀਵ ਮਲਹੋਤਰਾ, ਕਲਰਕ ਵਿਰੁੱਧ 10,000 ਰੁਪਏ ਰਿਸ਼ਵਤ ਲੈਣ ਅਤੇ 20,000 ਰੁਪਏ ਦੀ ਹੋਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਮੁਕੱਦਮੇ ਵਿੱਚ ਇੰਸਪੈਕਟਰ ਜਤਿੰਦਰਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਭਲਕੇ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਖਿਲਾਫ ਮੁਹੱਲਾ ਕਿਆਮਪੁਰਾ, ਕਪੂਰਥਲਾ ਸ਼ਹਿਰ ਦੇ ਵਸਨੀਕ ਨੀਰਜ ਸ਼ਰਮਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਮੁਕੱਦਮਾ ਦਰਜ ਕੀਤਾ ਗਿਆ ਹੈ।