Tuesday, October 15, 2024
Google search engine
HomeDeshPunjab News: ਬਾਬਾ ਦਯਾ ਸਿੰਘ ਸੁਰਸਿੰਘ ਨੂੰ ‘ਪੰਥ ਸੇਵਕ’ ਸਨਮਾਨ ਦੇਣ ਦਾ...

Punjab News: ਬਾਬਾ ਦਯਾ ਸਿੰਘ ਸੁਰਸਿੰਘ ਨੂੰ ‘ਪੰਥ ਸੇਵਕ’ ਸਨਮਾਨ ਦੇਣ ਦਾ ਫ਼ੈਸਲਾ, ਹਰੇਕ ਸਿੱਖ ਨੂੰ ਇਕ-ਇਕ ਪੌਦਾ ਲਗਾਉਣ ਦਾ ਆਦੇਸ਼

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੱਖ-ਵੱਖ ਪੰਥਕ ਮੁੱਦਿਆਂ ਨੂੰ ਲੈ ਕੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ਼ੁਰੂ ਹੋ ਗਈ ਹੈ। ਇਕੱਤਰਤਾ ਤੋਂ ਪਹਿਲੋਂ ਪੰਜ ਸਿੰਘ ਸਾਹਿਬਾਨ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕੀਤੀ।

ਉਪਰੰਤ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੀਟਿੰਗ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ’ਚੋਂ ਭਾਈ ਮੰਗਲ ਸਿੰਘ ਸ਼ਾਮਲ ਹਨ।

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਬਾਬਾ ਦਯਾ ਸਿੰਘ ਮੁਖੀ ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਸੁਰਸਿੰਘ ਦੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਪੰਥ ਸੇਵਕ’ ਦਾ ਵਿਸ਼ੇਸ਼ ਸਨਮਾਨ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਵਿਚ ਦਿਨੋਂ-ਦਿਨ ਵੱਧ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਰਬਸੰਮਤੀ ਨਾਲ ਫੈਸਲਾ ਹੋਇਆ ਕਿ ਹਰੇਕ ਗੁਰਦੁਆਰਾ ਸਾਹਿਬ ਵਿਚ 24 ਘੰਟੇ ਲਈ ਪੱਕੇ ਤੌਰ ’ਤੇ ਸੇਵਾਦਾਰਾਂ ਦੀ ਡਿਊਟੀ ਯਕੀਨੀ ਬਣਾਈ ਜਾਵੇ।

ਇਸ ਵਿਚ ਕੁਤਾਹੀ ਪਾਈ ਜਾਣ ’ਤੇ ਜਾਂ ਬੇਅਦਬੀ ਹੋਣ ਦੀ ਸੂਰਤ ਵਿਚ ਸਬੰਧਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿੰਮੇਵਾਰ ਹੋਵੇਗੀ ਅਤੇ ਉਸ ਦੇ ਖ਼ਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਆਲਮੀ ਤਪਸ਼ ਗਲੋਬਲ ਵਾਰਮਿੰਗ ਅਤੇ ਜਲਵਾਯੂ ਵਿਚ ਵਿਸ਼ਵ ਪੱਧਰ ’ਤੇ ਆ ਰਹੀਆਂ ਖਤਰਨਾਕ ਤਬਦੀਲੀਆਂ ਦੇ ਮੱਦੇਨਜ਼ਰ ਵਾਤਾਵਰਨ ਅਤੇ ਪਾਣੀ ਦੀ ਸਾਂਭ-ਸੰਭਾਲ, ਪੰਛੀਆਂ ਦੀਆਂ ਖਤਮ ਹੋ ਰਹੀਆਂ ਨਸਲਾਂ ’ਤੇ ਚਿੰਤਾ ਜ਼ਾਹਰ ਕਰਦਿਆਂ ਆਦੇਸ਼ ਕੀਤਾ ਜਾਂਦਾ ਹੈ ਕਿ ਹਰੇਕ ਸਿੱਖ ਆਪਣੇ ਜੀਵਨ ਵਿਚ ਘੱਟੋ-ਘੱਟ ਇੱਕ ਪੌਦਾ ਜ਼ਰੂਰ ਲਗਾਵੇ, ਪਾਣੀ ਦੀ ਸਾਂਭ-ਸੰਭਾਲ ਕੀਤੀ ਜਾਵੇ ਤਾਂ ਜੋ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments