ਈਡੀ ਨੇ ਕਾਂਗਰਸੀ ਆਗੂ ਰਾਜਦੀਪ ਸਿੰਘ ਦੇ ਖੰਨਾ ਸਥਿਤ ਘਰ ‘ਤੇ ਛਾਪਾ ਮਾਰਿਆ ਹੈ।
ਈਡੀ ਨੇ ਕਾਂਗਰਸੀ ਆਗੂ ਰਾਜਦੀਪ ਸਿੰਘ ਦੇ ਖੰਨਾ ਸਥਿਤ ਘਰ ‘ਤੇ ਛਾਪਾ ਮਾਰਿਆ ਹੈ। ਇਹ ਰੇਡ ਆਸ਼ੂ ਨਾਲ ਸਬੰਧਤ ਟੈਂਡਰ ਘੁਟਾਲੇ ਦੀ ਜਾਂਚ ਦੱਸੀ ਜਾਂਦੀ ਹੈ।
ਇਸ ਆਗੂ ਦਾ ਨਾਂ ਨਕਲੀ ਸ਼ਰਾਬ ਫੈਕਟਰੀ ਨਾਲ ਵੀ ਜੁੜਿਆ ਦੱਸਿਆ ਜਾ ਰਿਹਾ ਹੈ ਅਤੇ ਈਡੀ ਆਮਦਨ ਤੋਂ ਵੱਧ ਆਮਦਨ ਦੀ ਵੀ ਜਾਂਚ ਕਰ ਰਹੀ ਹੈ। ਰਾਜਦੀਪ ਸਿੰਘ ਆਗੂ ਗੁਰਕੀਰਤ ਕੋਟਲੀ ਦੇ ਕਾਫੀ ਕਰੀਬੀ ਹਨ।
ਜਾਣੋ ਕੀ ਹੈ ਟੈਂਡਰ ਘੁਟਾਲਾ
ਲੇਬਰ ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਮੁਲਜ਼ਮ ਵਾਹਨਾਂ ਤੇ ਜਾਅਲੀ ਨੰਬਰ ਪਲੇਟਾਂ ਲਗਾ ਕੇ ਅਨਾਜ ਮੰਡੀਆਂ ਵਿੱਚ ਮਾਲ ਪਹੁੰਚਾਉਂਦੇ ਸਨ।
ਇਸ ਦੇ ਨਾਲ ਹੀ ਮੁਲਜ਼ਮਾਂ ਨੇ ਟੈਂਡਰ ਲੈਣ ਤੋਂ ਪਹਿਲਾਂ ਵਿਭਾਗ ਵਿੱਚ ਗਲਤ ਵਾਹਨਾਂ ਦੇ ਨੰਬਰ ਲਿਖਵਾ ਦਿੱਤੇ ਸਨ। ਜਾਂਚ ਤੋਂ ਪਤਾ ਲੱਗਾ ਕਿ ਜੋ ਨੰਬਰ ਲਿਖੇ ਹੋਏ ਸਨ, ਉਹ ਦੋਪਹੀਆ ਵਾਹਨਾਂ ਜਿਵੇਂ ਸਕੂਟਰ, ਬਾਈਕ ਆਦਿ ਦੇ ਸਨ। ਇਨ੍ਹਾਂ ਨੰਬਰਾਂ ਵਾਲੇ ਵਾਹਨ ਮਾਲ ਲਿਜਾਣ ਲਈ ਯੋਗ ਨਹੀਂ ਹਨ।