ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਛੇ ਜਾਅਲੀ ਲਾਇਸੈਂਸ, ਸੱਤ ਪਿਸਤੌਲ, ਇੱਕ ਰਿਵਾਲਵਰ ਅਤੇ ਰਾਈਫ਼ਲ ਬਰਾਮਦ ਹੋਈ ਹੈ।
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਬੁੱਧਵਾਰ ਸਵੇਰੇ ਜਾਅਲੀ ਅਸਲਾ ਲਾਇਸੈਂਸ ਬਣਾਉਣ ਵਾਲੇ ਗਿਰੋਹ ਦੇ ਅੱਠ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਛੇ ਜਾਅਲੀ ਲਾਇਸੈਂਸ, ਸੱਤ ਪਿਸਤੌਲ, ਇੱਕ ਰਿਵਾਲਵਰ ਅਤੇ ਰਾਈਫ਼ਲ ਬਰਾਮਦ ਹੋਈ ਹੈ। ਥਾਣਾ ਗੇਟ ਹਕੀਮਾ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸੀਪੀ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ। ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਹਰਜੀਤ ਸਿੰਘ, ਹਰਪਾਲ ਸਿੰਘ, ਅਭੈ ਕੁਮਾਰ, ਮਨਪ੍ਰੀਤ ਸਿੰਘ, ਕੰਵਰਦੀਪ ਸਿੰਘ, ਰੋਹਿਤ, ਹਰਿੰਦਰ ਸਿੰਘ, ਬੱਲੂ, ਬਲਜੀਤ ਸਿੰਘ ਵਜੋਂ ਕੀਤੀ ਹੈ। ਸੂਰਜ ਭੰਡਾਰੀ ਮੈਨੇਜਰ ਸੇਵਾ ਕੇਂਦਰ (ਡੀਸੀ ਤਰਨਤਾਰਨ) ਫਰਾਰ ਹੈ।