ਦਰੱਖ਼ਤ ਡਿੱਗਣ ਕਾਰਨ ਆਵਾਜਾਈ ਵਿੱਚ ਵੀ ਵਿਘਨ ਪਿਆ ਹੈ।
ਕਪੂਰਥਲਾ ਦੀ ਪੁਰਾਣੀ ਸਬਜ਼ੀ ਮੰਡੀ ‘ਚ ਅੱਜ ਸਵੇਰੇ ਅਚਾਨਕ ਪਿੱਪਲ ਦਾ ਦਰੱਖ਼ਤ ਡਿੱਗ ਗਿਆ ਜਿਸ ਕਾਰਨ 8 ਤੋਂ 10 ਦੁਕਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਹਾਦਸੇ ‘ਚ ਚਾਰ ਦੁਕਾਨਦਾਰ ਜ਼ਖ਼ਮੀ ਹੋ ਗਏ ਜਿਨ੍ਹਾਂ ਦਾ ਇਲਾਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ‘ਚ ਚੱਲ ਰਿਹਾ ਹੈ।
ਦੱਸਿਆ ਜਾ ਰਿਹਾ ਹੈ ਕਿ 100 ਸਾਲ ਤੋਂ ਵੱਧ ਪੁਰਾਣੇ ਇਸ ਦਰੱਖ਼ਤ ਦੇ ਡਿੱਗਣ ਕਾਰਨ ਇਲਾਕੇ ਦੀ ਬਿਜਲੀ ਸਪਲਾਈ ਵੀ ਠੱਪ ਹੋ ਗਈ ਹੈ। ਇਹੀ ਸੜਕ ਵੀ ਪੂਰੀ ਤਰ੍ਹਾਂ ਜਾਮ ਹੈ। ਦੂਜੇ ਪਾਸੇ ਨਿਗਮ ਅਤੇ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਬਚਾਅ ਕਾਰਜ ਚਲਾਇਆ ਜਾ ਰਿਹਾ ਹੈ। ਇਸ ਦੀ ਪੁਸ਼ਟੀ ਨਿਗਮ ਕਮਿਸ਼ਨਰ ਅਨੁਪਮ ਕਲੇਰ ਨੇ ਕੀਤੀ ਹੈ।
ਜਾਣਕਾਰੀ ਅਨੁਸਾਰ ਕਪੂਰਥਲਾ ‘ਚ ਅੱਜ ਸਵੇਰੇ ਪਏ ਮੀਂਹ ਤੋਂ ਬਾਅਦ ਪੁਰਾਣੀ ਕਚਹਿਰੀ ਕੰਪਲੈਕਸ ਦੇ ਪਿੱਛੇ ਸਬਜ਼ੀ ਮੰਡੀ ‘ਚ 100 ਸਾਲ ਤੋਂ ਵੱਧ ਪੁਰਾਣਾ ਪਿੱਪਲ ਦਾ ਦਰੱਖਤ ਅਚਾਨਕ ਡਿੱਗ ਗਿਆ। ਜਿਸ ਕਾਰਨ ਆਸ-ਪਾਸ ਸਥਿਤ ਕਰੀਬ 10 ਆਰਜ਼ੀ ਸਬਜ਼ੀ ਦੀਆਂ ਦੁਕਾਨਾਂ ਨੂੰ ਨੁਕਸਾਨ ਪੁੱਜਾ ਅਤੇ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਇਸ ਵੱਡੇ ਦਰੱਖ਼ਤ ਦੇ ਡਿੱਗਣ ਕਾਰਨ ਬਿਜਲੀ ਦੀਆਂ ਤਾਰਾਂ ਵੀ ਟੁੱਟ ਗਈਆਂ ਹਨ ਅਤੇ ਇਲਾਕੇ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਦਰੱਖ਼ਤ ਡਿੱਗਣ ਕਾਰਨ ਆਵਾਜਾਈ ਵਿੱਚ ਵੀ ਵਿਘਨ ਪਿਆ ਹੈ। ਇਸ ਘਟਨਾ ਵਿੱਚ ਕੁਲਵਿੰਦਰ ਪੱਤੜ, ਬੌਬੀ, ਮੁਨਸ਼ੀ, ਭਜਨ ਮੰਨਾ ਇਲੈਕਟ੍ਰੋਨਿਕ, ਵਿਪਨ ਆਦਿ ਦੁਕਾਨਦਾਰਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਹਾਦਸੇ ਵਿੱਚ ਇੱਕ ਇਮਾਰਤ ਦਾ ਉਪਰਲਾ ਹਿੱਸਾ ਵੀ ਨੁਕਸਾਨਿਆ ਗਿਆ ਹੈ। ਟਰੈਫਿਕ ਪੁਲਿਸ ਅਤੇ ਪੀਸੀਆਰ ਟੀਮ ਮੌਕੇ ’ਤੇ ਪਹੁੰਚ ਗਈ ਹੈ। ਅਤੇ ਬਚਾਅ ਕਾਰਜ ਚਲਾਇਆ ਜਾ ਰਿਹਾ ਹੈ।