ਪਲਵਿੰਦਰ ਸਿੰਘ ਦੇ ਪਿਤਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ
ਪਿੰਡ ਸੈਂਸਰਾ ਕਲਾਂ ਤੇ ਰਾਣੇਵਾਲੀ ਦੇ ਵਿਚਕਾਰੋ ਲੰਘਦੀ ਲਾਹੌਰ ਬ੍ਰਾਂਚ ਨਹਿਰ ‘ਚ ਨਹਾਉਣ ਲਈ ਅਜਨਾਲਾ ਤੋਂ ਆਪਣੇ ਦੋਸਤਾਂ ਨਾਲ ਆਏ ਪਲਵਿੰਦਰ ਸਿੰਘ ਉਰਫ ਸੋਨੂੰ (24) ਨਾਂ ਦੇ ਨੌਜਵਾਨ ਦੇ ਡੁੱਬਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਲਵਿੰਦਰ ਸਿੰਘ ਦੇ ਪਿਤਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪ੍ਰਸ਼ਾਸਨ ਵਲੋਂ ਕੋਈ ਵੀ ਸਹਿਯੋਗ ਨਹੀਂ ਦਿੱਤਾ ਜਾ ਰਿਹਾ।
ਗੋਤਾਖੋਰਾਂ ਵੱਲੋਂ ਡੁੱਬੇ ਨੌਜਵਾਨ ਨੂੰ ਲੱਭਣ ਲਈ ਚਾਲੀ ਹਜ਼ਾਰ ਰੁਪਏ ਦੀ ਮੰਗ ਕੀਤੀ ਹੈ, ਉਹ ਮਿਹਨਤ ਮਜ਼ਦੂਰੀ ਕਰ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਹਨ, ਉਹ ਇਹ ਰਕਮ ਨਹੀਂ ਦੇ ਸਕਦੇ। ਪਰਿਵਾਰਕ ਮੈਂਬਰਾਂ ਵਲੋਂ ਆਪਣੇ ਤੌਰ ‘ਤੇ ਨੌਜਵਾਨ ਨੂੰ ਲੱਭਣ ਦੇ ਯਤਨ ਕੀਤੇ ਜਾ ਰਹੇ ਹਨ। ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਤੋਂ ਨਹਿਰ ‘ਚ ਡੁੱਬੇ ਨੌਜਵਾਨ ਪਲਵਿੰਦਰ ਸਿੰਘ ਦੀ ਭਾਲ ਕਰਨ ਦੀ ਮੰਗ ਕੀਤੀ ਹੈ।