ਉਸ ਦੀ ਤਸਵੀਰ ਗਲਤ ਤਰੀਕੇ ਨਾਲ ਵਾਇਰਲ ਹੋ ਗਈ ਹੈ। ਅਰਚਨਾ ਦਾ ਕਹਿਣਾ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਸ ਵਿਰੁੱਧ ਬੇਬੁਨਿਆਦ ਐਫਆਈਆਰ ਦਰਜ ਕਰਵਾਈ ਗਈ ਹੈ। ਇਸ ਦੀ ਕੀ ਲੋੜ ਸੀ? ਜਦਕਿ ਉਸ ਨੇ ਮੁਆਫੀ ਵੀ ਮੰਗ ਲਈ ਸੀ। ਅਰਚਨਾ ਦਾ ਕਹਿਣਾ ਹੈ ਕਿ ਉਸ ਨੇ ਜਿੱਥੇ ਯੋਗਾ ਕੀਤਾ ਉੱਥੇ ਕੋਈ ਨਿਯਮ ਨਹੀਂ ਲਿਖਿਆ ਹੋਇਆ ਸੀ।
ਉੱਥੇ ਰੋਜ਼ਾਨਾ ਆਉਣ ਵਾਲੇ ਲੋਕਾਂ ਨੂੰ ਨਿਯਮਾਂ ਦਾ ਪਤਾ ਨਹੀਂ ਹੁੰਦਾ, ਤਾਂ ਗੁਜਰਾਤ ਤੋਂ ਪਹਿਲੀ ਵਾਰ ਆਉਣ ਵਾਲੀ ਲੜਕੀ ਨੂੰ ਨਿਯਮਾਂ ਬਾਰੇ ਕਿਵੇਂ ਪਤਾ ਹੋਵੇਗਾ। ਜੇਕਰ ਕਿਸੇ ਨੇ ਉਸ ਨੂੰ ਉੱਥੇ ਰੋਕਿਆ ਹੁੰਦਾ ਤਾਂ ਉਸ ਨੇ ਅਜਿਹਾ ਕੁਝ ਨਹੀਂ ਕਰਨਾ ਸੀ।
ਜ਼ਿਕਰਯੋਗ ਹੈ ਕਿ ਅਰਚਨਾ ਮਕਵਾਨਾ 21 ਜੂਨ ਨੂੰ ਯੋਗ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਪਹੁੰਚੀ ਸੀ ਅਤੇ ਇਸ ਦੌਰਾਨ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਕਰਦਿਆਂ ਯੋਗਾ ਕੀਤਾ ਸੀ। ਉਸ ਨੇ ਆਪਣੇ ਇੰਟਰਨੈੱਟ ਅਕਾਊਂਟ ‘ਤੇ ਆਪਣੇ ਧਿਆਨ ਅਤੇ ਸ਼ਿਰਸ਼ਾਸਨ ਕਰਨ ਦੀਆਂ ਤਸਵੀਰਾਂ ਪੋਸਟ ਕੀਤੀਆਂ ਹਨ।
ਜਿਸ ਤੋਂ ਬਾਅਦ ਮਾਮਲਾ ਗਰਮਾ ਗਿਆ ਅਤੇ ਐਸਜੀਪੀਸੀ ਨੇ ਇਸ ‘ਤੇ ਸਖ਼ਤ ਇਤਰਾਜ਼ ਜਤਾਇਆ ਅਤੇ ਅਰਚਨਾ ਮਕਵਾਨਾ ਖਿਲਾਫ ਐਫਆਈਆਰ ਦਰਜ ਕਰਵਾਈ। ਇਸ ਦੇ ਨਾਲ ਹੀ ਉਨ੍ਹਾਂ ਦੇ ਤਿੰਨ ਸੇਵਾਦਾਰਾਂ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਸੀ ।