Tuesday, October 15, 2024
Google search engine
HomeCrimePunjab News : ਕੌਮਾਂਤਰੀ ਡਰੱਗ ਰੈਕੇਟ ਦੇ ਸਰਗਨਾ ਰਾਜਾ ਕੰਦੋਲਾ ਨੂੰ 9...

Punjab News : ਕੌਮਾਂਤਰੀ ਡਰੱਗ ਰੈਕੇਟ ਦੇ ਸਰਗਨਾ ਰਾਜਾ ਕੰਦੋਲਾ ਨੂੰ 9 ਸਾਲ ਤੇ ਪਤਨੀ ਨੂੰ 3 ਸਾਲ ਦੀ ਸਜ਼ਾ

ਕਰੀਬ ਡੇਢ ਦਹਾਕਾ ਪਹਿਲਾਂ ਪੁਲਿਸ ਨੇ International Drug Dealer ਰਣਜੀਤ ਸਿੰਘ Raja Kandola ਨੂੰ ਕਰੋੜਾਂ ਦੇ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਸੀ।

200 ਕਰੋੜ ਰੁਪਏ ਦੇ ਅੰਤਰਰਾਸ਼ਟਰੀ ਡਰੱਗ ਰੈਕੇਟ (International Drug Racket) ਦੇ ਸਰਗਨਾ ਰਣਜੀਤ ਸਿੰਘ ਰਾਜਾ ਕੰਦੋਲਾ (Raja Kandola) ਤੇ ਉਸਦੀ ਪਤਨੀ ਰਾਜਵੰਤ ਕੌਰ (Rajwant Kaur) ਖਿਲਾਫ਼ ਮੰਗਲਵਾਰ ਨੂੰ ਜਲੰਧਰ ਦੀ ਅਦਾਲਤ ‘ਚ ਸੁਣਵਾਈ ਹੋਈ। ਇਹ ਸੁਣਵਾਈ ਸੈਸ਼ਨ ਜੱਜ ਨਿਰਭੈ ਸਿੰਘ ਗਿੱਲ ਦੀ ਅਦਾਲਤ ਵਿੱਚ ਹੋਈ ਜਿੱਥੇ ਰਾਜਾ ਕੰਦੋਲਾ ਅਤੇ ਉਸ ਦੀ ਪਤਨੀ ਰਾਜਵੰਤ ਕੌਰ ਨੂੰ ਦੋਸ਼ੀ ਪਾਇਆ ਗਿਆ। ਅਦਾਲਤ ਨੇ ਰਾਜਾ ਕੰਡੌਲਾ ਨੂੰ 9 ਸਾਲ ਤੇ ਉਸ ਦੀ ਪਤਨੀ ਨੂੰ 3 ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਰਾਜਾ ਕੰਦੌਲਾ ਨੂੰ 1 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।
ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ‘ਚ 6 ਮਹੀਨੇ ਦੀ ਵਾਧੂ ਕੈਦ ਦੀ ਸਜ਼ਾ ਸੁਣਾਈ ਗਈ, ਜਦਕਿ ਰਾਜਾ ਕੰਦੋਲਾ ਦੀ ਪਤਨੀ ਰਾਜਵੰਤ ਕੌਰ ਨੂੰ 25 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ। ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ਵਿੱਚ ਉਸ ਨੂੰ 3 ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਈਡੀ ਦੀ ਤਰਫ਼ੋਂ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਖ਼ੁਦ ਅਦਾਲਤ ਵਿੱਚ ਹਾਜ਼ਰ ਸਨ। ਦੂਜੇ ਪਾਸੇ ਰਾਜਾ ਕੰਦੋਲਾ ਵੱਲੋਂ ਸੀਨੀਅਰ ਵਕੀਲ ਮਨਦੀਪ ਸਚਦੇਵਾ ਪੇਸ਼ ਹੋਏ। ਮਾਮਲੇ ਦੀ ਜਾਣਕਾਰੀ ਦਿੰਦਿਆਂ ਵਕੀਲ ਨੇ ਦੱਸਿਆ ਕਿ ਮਾਮਲੇ ਦੀ ਜਾਂਚ 2012 ਤੋਂ ਚੱਲ ਰਹੀ ਸੀ। ਜਿਸ ਤੋਂ ਬਾਅਦ 2015 ਵਿੱਚ ਚਾਰਜਸ਼ੀਟ ਫਾਈਲ ਕੀਤੀ ਗਈ ਸੀ। ਜਿਸ ਤੋਂ ਬਾਅਦ ਅੱਜ ਅਦਾਲਤ ਵਿੱਚ ਕੇਸ ਦਾ ਫੈਸਲਾ ਆ ਗਿਆ ਹੈ।
ਦੱਸ ਦੇਈਏ ਕਿ 10 ਸਾਲ ਬਾਅਦ ਅਦਾਲਤ ਨੇ ਇਸ ਮਾਮਲੇ ਵਿੱਚ ਦੋਵਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਵਕੀਲ ਨੇ ਕਿਹਾ ਕਿ ਇਸ ਮਾਮਲੇ ‘ਚ ਦੋਸ਼ੀਆਂ ਦੀਆਂ ਜਾਇਦਾਦਾਂ ਅਤੇ ਬੈਂਕ ਖਾਤਿਆਂ ਦੀ ਜਾਂਚ ‘ਚ ਕਾਫੀ ਸਮਾਂ ਲੱਗਦਾ ਹੈ। ਉਨ੍ਹਾਂ ਕਿਹਾ ਕਿ 2015 ਵਿੱਚ ਚਾਰਜਸ਼ੀਟ ਦਾਇਰ ਕੀਤੇ ਜਾਣ ਤੋਂ ਬਾਅਦ ਲੰਬੇ ਸਮੇਂ ਤੱਕ ਸੁਣਵਾਈ ਚੱਲਦੀ ਰਹੀ। ਉਨ੍ਹਾਂ ਦੱਸਿਆ ਕਿ ਕਰੀਬ 8 ਤੋਂ 9 ਕਰੋੜ ਰੁਪਏ ਦੀਆਂ ਜਾਇਦਾਦਾਂ ‘ਤੇ ਕਾਰਵਾਈ ਕੀਤੀ ਗਈ ਹੈ। ਵਕੀਲ ਨੇ ਦੱਸਿਆ ਕਿ ਮੁਲਜ਼ਮਾਂ ਦੀਆਂ ਪੰਜਾਬ ਸਮੇਤ ਦਿੱਲੀ ਵਿੱਚ ਕਈ ਜਾਇਦਾਦਾਂ ਹਨ।
ਦੱਸ ਦੇਈਏ ਕਿ ਕਰੀਬ ਡੇਢ ਦਹਾਕਾ ਪਹਿਲਾਂ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਡੀਲਰ ਰਣਜੀਤ ਸਿੰਘ ਰਾਜਾ ਕੰਦੋਲਾ ਨੂੰ ਕਰੋੜਾਂ ਦੇ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਸੀ। ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ‘ਚ ਵਿਦੇਸ਼ੀ ਸਬੰਧਾਂ ਦੇ ਸਾਹਮਣੇ ਆਉਣ ਤੋਂ ਬਾਅਦ ਈਡੀ ਨੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਸੀ। ਜਾਂਚ ਦੌਰਾਨ ਅੰਤਰਰਾਸ਼ਟਰੀ ਪੱਧਰ ‘ਤੇ ਕਰੋੜਾਂ ਰੁਪਏ ਦੇ ਡਰੱਗ ਮਨੀ ਦੇ ਲੈਣ-ਦੇਣ ਦੇ ਕਈ ਲਿੰਕ ਵੀ ਸਾਹਮਣੇ ਆਏ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments