ਜਿਸ ਤਹਿਤ ਵਿਜੀਲੈਂਸ ਵਿਭਾਗ ਵੱਲੋਂ ਵੱਖ-ਵੱਖ ਸਮੇਂ ‘ਤੇ ਕਾਰਵਾਈ ਕਰਦਿਆਂ ਸਰਕਾਰੀ ਅਦਾਰਿਆਂ ਵਿੱਚ ਤਾਇਨਾਤ ਅਧਿਕਾਰੀਆਂ ਨੂੰ ਰੰਗੇ ਹੱਥੀ ਰਿਸ਼ਵਤ ਲੈਂਦਿਆਂ ਫੜਿਆ ਜਾਂਦਾ ਰਹਿੰਦਾ ਹੈ।
ਪੰਜਾਬ ਅੰਦਰੋਂ ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਖਤਮ ਕਰਨ ਲਈ ਸੂਬੇ ਦੇ ਮੁੱਖ ਮੰਤਰੀ ਭਗਵੰਤ ਵੱਲੋਂ ਚਲਾਈਆਂ ਗਈਆਂ ਮੁਹਿੰਮਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਜਿਸ ਤਹਿਤ ਵਿਜੀਲੈਂਸ ਵਿਭਾਗ ਵੱਲੋਂ ਵੱਖ-ਵੱਖ ਸਮੇਂ ‘ਤੇ ਕਾਰਵਾਈ ਕਰਦਿਆਂ ਸਰਕਾਰੀ ਅਦਾਰਿਆਂ ਵਿੱਚ ਤਾਇਨਾਤ ਅਧਿਕਾਰੀਆਂ ਨੂੰ ਰੰਗੇ ਹੱਥੀ ਰਿਸ਼ਵਤ ਲੈਂਦਿਆਂ ਫੜਿਆ ਜਾਂਦਾ ਰਹਿੰਦਾ ਹੈ। ਇਸੇ ਲੜੀ ਤਹਿਤ ਵਿਜੀਲੈਂਸ ਵਿਭਾਗ ਵੱਲੋਂ ਕਾਰਵਾਈ ਕਰਦਿਆਂ ਥਾਣਾ ਸਿਟੀ ਫਗਵਾੜਾ ਦੇ SHO ਜਤਿੰਦਰ ਕੁਮਾਰ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਫੜਿਆ ਗਿਆ। ਜਿਸ ਸਬੰਧੀ ਜਾਣਕਾਰੀ ਦਿੰਦਿਆਂ SSP ਜਲੰਧਰ ਵਿਜੀਲੈਂਸ ਰੇਂਜ ਰਾਜੇਸ਼ਵਰ ਸਿੰਘ ਸਿੱਧੂ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਥਾਣਾ ਸਿਟੀ ਫਗਵਾੜਾ ਦੇ SHO ਜਤਿੰਦਰ ਕੁਮਾਰ ਨੂੰ ਰਿਸ਼ਵਤ ਲੈਣ ਦੇ ਮਾਮਲੇ ‘ਚ ਫੜ ਲਿਆ ਗਿਆ ਹੈ। ਇਸ ਸਬੰਧੀ ਬਹੁਤ ਜਲਦ ਪ੍ਰੈਸ ਨੋਟ ਜਾਰੀ ਕਰਕੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ।