Tuesday, October 15, 2024
Google search engine
HomeCrimePunjab News: ਨਵੇਂ ਕਾਨੂੰਨ ਤਹਿਤ ਅੰਮ੍ਰਿਤਸਰ 'ਚ ਦਰਜ ਹੋਇਆ ਪਹਿਲਾ ਮਾਮਲਾ, ਗੋਲਡੀ...

Punjab News: ਨਵੇਂ ਕਾਨੂੰਨ ਤਹਿਤ ਅੰਮ੍ਰਿਤਸਰ ‘ਚ ਦਰਜ ਹੋਇਆ ਪਹਿਲਾ ਮਾਮਲਾ, ਗੋਲਡੀ ਬਰਾੜ ਦੀ ਫਿਰੌਤੀ ਵਸੂਲੀ ਨਾਲ ਜੁੜਿਆ ਕੇਸ

ਚੰਡੀਗੜ੍ਹ ਦੇ ਸਭ ਤੋਂ ਪੌਸ਼ ਤੇ ਸੈਕਟਰ-5 ‘ਚ ਰਹਿਣ ਵਾਲੇ ਕਾਰੋਬਾਰੀ ਕੁਲਦੀਪ ਸਿੰਘ ਦੇ ਘਰ ਗੋਲ਼ੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ

ਅੰਮ੍ਰਿਤਸਰ ਦੇ ਸਿਵਲ ਲਾਈਨ ਥਾਣੇ ‘ਚ ਨਵੇਂ ਕਾਨੂੰਨ ਤਹਿਤ ਫਿਰੌਤੀ ਦਾ ਪਹਿਲਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਐਫਆਈਆਰ ਡਾਕਟਰ ਕੁਲਵਿੰਦਰ ਸਿੰਘ ਵੱਲੋਂ ਗੈਂਗਸਟਰ ਗੋਲਡੀ ਬਰਾੜ ਖ਼ਿਲਾਫ਼ ਦਰਜ ਕਰਵਾਈ ਗਈ ਹੈ। ਮੁਲਜ਼ਮ ਕਾਲ ਕਰਨ ਵਾਲੇ ਨੇ ਡਾਕਟਰ ਕੁਲਵਿੰਦਰ ਤੋਂ 20 ਲੱਖ ਰੁਪਏ ਦੀ ਫਿਰੌਤੀ ਮੰਗੀ। ਨਾਲ ਹੀ ਉਨ੍ਹਾਂ ਨੂੰ ਜਾਨੋਂ ਮਾਰ ਦੇਣ ਦੀਆਂ ਧਮਕੀਆਂ ਵੀ ਦਿੱਤੀਆਂ। ਪੁਰਾਣੇ ਕਾਨੂੰਨ ਤਹਿਤ ਭਾਰਤੀ ਦੰਡਾਵਲੀ ਤਹਿਤ 387 ਤੇ 506 ਤਹਿਤ ਦਰਜ ਕੀਤੀ ਜਾਣੀ ਸੀ ਜਦਕਿ ਨਵੇਂ ਕਾਨੂੰਨ ਭਾਰਤੀ ਨਿਆ ਸਹਿੰਤਾ 308(4) ਤੇ 351(2) ਦਰਜ ਕੀਤੀ ਜਾ ਰਹੀ ਹੈ।

ਕੁਲਦੀਪ ਸਿੰਘ ਦੇ ਘਰ ਗੋਲ਼ੀ ਚਲਾਉਣ ਦਾ ਮਾਮਲਾ

ਦੱਸ ਦੇਈਏ ਕਿ ਚੰਡੀਗੜ੍ਹ ਦੇ ਸਭ ਤੋਂ ਪੌਸ਼ ਤੇ ਸੈਕਟਰ-5 ‘ਚ ਰਹਿਣ ਵਾਲੇ ਕਾਰੋਬਾਰੀ ਕੁਲਦੀਪ ਸਿੰਘ ਦੇ ਘਰ ਗੋਲ਼ੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿਚ ਗੈਂਗਸਟਰ ਗੋਲਡੀ ਬਰਾੜ ਤੇ ਉਸਦੇ ਇਕ ਹੋਰ ਸਾਥੀ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਦਾ ਨਾਂ ਸਾਹਮਣੇ ਆਇਆ ਸੀ।

10-10 ਲੱਖ ਰੁਪਏ ਦਾ ਇਨਾਮ ਐਲਾਨਿਆ

ਇਸ ਤੋਂ ਬਾਅਦ ਮਾਮਲੇ ਦੀ ਜਾਂਚ ਕਰਦੇ ਹੋਏ NIA ਨੇ ਦੋਵਾਂ ਦੋਸ਼ੀਆਂ ‘ਤੇ 10-10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। NIA ਮੁਤਾਬਕ ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments