ਜਿਨ੍ਹਾਂ ਵਿੱਚੋਂ ਕੀਤੀ ਗਈ ਸਿਫ਼ਾਰਸ਼ ਅਨੁਸਾਰ ਦੋ ਗ੍ਰੰਥੀ ਸਿੰਘਾਂ ਦੀ ਨਿਯੁਕਤੀ ਕੀਤੀ ਗਈ ਹੈ।
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿੰਘ ਸਾਹਿਬਾਨ ਦੀ ਲੋੜ ਨੂੰ ਵੇਖਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੰਜ ਪਿਆਰਿਆਂ ਵਿਚ ਸੇਵਾ ਨਿਭਾਅ ਰਹੇ ਗਿਆਨੀ ਕੇਵਲ ਸਿੰਘ ਤੇ ਬਟਾਲਾ ਵਾਸੀ ਕਥਾਵਾਚਕ ਗਿਆਨੀ ਪਰਵਿੰਦਰਪਾਲ ਸਿੰਘ ਨੂੰ ਗ੍ਰੰਥੀ ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਅਤੇ ਸਿੰਘ ਸਾਹਿਬਾਨ ਵੱਲੋਂ ਵੱਖ-ਵੱਖ ਉਮੀਦਵਾਰਾਂ ਦਾ ਟੈਸਟ ਲਿਆ ਗਿਆ ਸੀ, ਜਿਨ੍ਹਾਂ ਵਿੱਚੋਂ ਕੀਤੀ ਗਈ ਸਿਫ਼ਾਰਸ਼ ਅਨੁਸਾਰ ਦੋ ਗ੍ਰੰਥੀ ਸਿੰਘਾਂ ਦੀ ਨਿਯੁਕਤੀ ਕੀਤੀ ਗਈ ਹੈ। ਦੱਸਣਯੋਗ ਹੈ ਕਿ ਜਲਦ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁਰਾਤਨ ਮਰਿਆਦਾ ਅਨੁਸਾਰ ਦਸਤਾਰ ਬੰਦੀ ਤੇ ਸੇਵਾ ਸੰਭਾਲ ਦਾ ਸਮਾਗਮ ਕੀਤਾ ਜਾਵੇਗਾ।