10 ਮਹੀਨੇ ਪਹਿਲਾਂ ਆਈਲੈਟਸ ਕਰਕੇ ਪੜਾਈ ਕਰਨ ਗਿਆ ਸੀ ਚਰਨਪ੍ਰੀਤ ਸਿੰਘ
ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ ਦੇ ਨੌਜਵਾਨ ਸਮੇਤ ਮੋਗਾ ਦੇ ਪਿੰਡ ਕਾਹਨ ਸਿੰਘ ਵਾਲਾ ਦੇ ਵਸਨੀਕ 25 ਸਾਲਾ ਨੌਜਵਾਨ ਦੀ ਕੈਨੇਡਾ ਦੇ ਸਰੀ ਵਿਖੇ ਵਾਪਰੇ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ।
ਪਿੰਡ ਦੇ ਸਰਪੰਚ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 25 ਸਾਲਾ ਚਰਨਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਕਾਹਨ ਸਿੰਘ ਵਾਲਾ ਕਰੀਬ 10 ਮਹੀਨੇ ਪਹਿਲਾਂ ਆਈਲੈਟਸ ਕਰਨ ਤੋਂ ਬਾਅਦ ਪੜਾਈ ਕਰਨ ਲਈ ਕੈਨੇਡਾ ਗਿਆ ਸੀ।
ਬੀਤੇ ਦਿਨ ਉਹ ਆਪਣੇ ਕੰਮ ‘ਤੇ ਜਾ ਰਿਹਾ ਸੀ ਤਾਂ ਇਸ ਦੌਰਾਨ ਇੱਕ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਤਲਵੰਡੀ ਭਾਈ ਦੇ ਰਹਿਣ ਵਾਲੇ ਇੱਕ ਨੌਜਵਾਨ ਸਮੇਤ ਚਰਨਪ੍ਰੀਤ ਦੀ ਮੌਕੇ ‘ਤੇ ਹੀ ਮੌਤ ਹੋ ਗਈ।