Thursday, October 17, 2024
Google search engine
Homelatest Newsਨੌਜਵਾਨਾਂ ਦੀ ਉਡੀਕ ਖ਼ਤਮ!!

ਨੌਜਵਾਨਾਂ ਦੀ ਉਡੀਕ ਖ਼ਤਮ!!

ਪੰਜਾਬ ਪੁਲਿਸ ਦੀ ਭਰਤੀ ਦਾ ਇੰਤਜ਼ਾਰ ਕਰ ਰਹੇ ਸੂਬੇ ਦੇ ਨੌਜਵਾਨਾਂ ਦੀ ਉਡੀਕ ਅੱਜ ਖ਼ਤਮ ਹੋਣ ਜਾ ਰਹੀ ਹੈ। ਪੰਜਾਬ ਪੁਲਿਸ ਵਿੱਚ ਕਾਂਸਟੇਬਲ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਰਹੀ ਹੈ। ਜਿਹੜੇ ਵੀ ਚਾਹਵਾਨ ਨੌਜਵਾਨ ਹਨ ਜੋ ਪਿਛਲੇ ਕਈ ਦਿਨਾਂ ਤੋਂ ਤਿਆਰੀ ਕਰ ਰਹੇ ਹਨ ਉਹ ਅੱਜ ਤੋਂ ਆਪਲਾਈ ਕਰ ਸਕਦੇ ਹਨ।

ਪੰਜਾਬ ਪੁਲਿਸ ਵਿੱਚ 1800  ਕਾਂਸਟੇਬਲ ਅਸਾਮੀਆਂ ਦੀ ਭਰਤੀ ਲਈ ਪੋਰਟਲ ਖੁੱਲ੍ਹੇਗਾ, ਤੁਸੀਂ 4 ਅਪ੍ਰੈਲ ਤੱਕ ਅਪਲਾਈ ਕਰ ਸਕੋਗੇ। ਇਸ ਦੇ ਨਾਲ ਹੀ ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ (ਪੀਆਈਐਸ) ਲਈ ਕੋਚਾਂ ਸਮੇਤ ਵੱਖ-ਵੱਖ 76 ਅਸਾਮੀਆਂ ‘ਤੇ ਭਰਤੀ ਕੀਤੀ ਜਾਵੇਗੀ। ਇਨ੍ਹਾਂ ਅਸਾਮੀਆਂ ਵਿੱਚ ਸਪੋਰਟਸ ਕੋਆਰਡੀਨੇਟਰ 1, ਫਿਜ਼ੀਕਲ ਟ੍ਰੇਨਰ ਐਕਸਪਰਟ ਸੀਨੀਅਰ 2, ਫਿਜ਼ੀਕਲ ਟ੍ਰੇਨਰ 8, ਫਿਜ਼ਿਓਥੈਰੇਪਿਸਟ 3 ਅਤੇ ਜੂਨੀਅਰ ਕੋਚ 62 ਸ਼ਾਮਲ ਹਨ। ਇਸ ਲਈ ਅਰਜ਼ੀ ਦੀ ਪ੍ਰਕਿਰਿਆ 1 ਅਪ੍ਰੈਲ ਤੱਕ ਜਾਰੀ ਰਹੇਗੀ। ਦੋਵਾਂ ਵਿਭਾਗਾਂ ਵਿੱਚ ਭਰਤੀ ਲਈ ਅਰਜ਼ੀ ਪ੍ਰਕਿਰਿਆ ਆਨਲਾਈਨ ਹੋਵੇਗੀ। ਪੁਲਿਸ ਭਰਤੀ ਪ੍ਰਕਿਰਿਆ ਵਿੱਚ ਆਨਲਾਈਨ ਅਪਲਾਈ ਕਰਨ ਸਮੇਂ ਕਿਸੇ ਨੂੰ ਵੀ ਕੋਈ ਦਿੱਕਤ ਨਾ ਆਵੇ ਇਸ ਲਈ ਇੱਕ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ।

ਹੈਲਪ ਡੈਸਕ ਲਈ ਤੁਹਾਨੂੰ 022 61306246 ‘ਤੇ ਕਾਲ ਕਰਨੀ ਪਵੇਗੀ। ਜਦਕਿ ਆਨਲਾਈਨ ਅਪਲਾਈ ਕਰਨ ਲਈ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਵੈੱਬਸਾਈਟ https://www.punjabpolice.gov.in/ ‘ਤੇ ਜਾਣਾ ਪਵੇਗਾ। ਇਸੇ ਤਰ੍ਹਾਂ ਪੰਜਾਬ ਸਪੋਰਟਸ ਇੰਸਟੀਚਿਊਟ ਵਿੱਚ ਰਜਿਸਟ੍ਰੇਸ਼ਨ ਪ੍ਰਕਿਰਿਆ 1 ਅਪ੍ਰੈਲ ਤੱਕ ਆਨਲਾਈਨ ਜਾਰੀ ਰਹੇਗੀ। ਜਦਕਿ, ਆਨਲਾਈਨ ਅਰਜ਼ੀਆਂ ਦੀ ਹਾਰਡ ਕਾਪੀ ਅਤੇ ਸਵੈ-ਤਸਦੀਕ ਸਰਟੀਫਿਕੇਟ ਦੀਆਂ ਚਾਰ ਕਾਪੀਆਂ ਕੋਰੀਅਰ ਰਾਹੀਂ ਭੇਜਣੀਆਂ ਪੈਣਗੀਆਂ। ਭਰਤੀ ਪ੍ਰਕਿਰਿਆ ਲਈ https://pisrecruitmentpsu.com ‘ਤੇ ਅਪਲਾਈ ਕਰਨਾ ਹੋਵੇਗਾ। ਇਹ ਭਰਤੀ ਪ੍ਰਕਿਰਿਆ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਸਹਿਯੋਗ ਨਾਲ ਕਰਵਾਈ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments