Badal ਨੇ ਕਿਹਾ ਕਿ ਸੋਲਿਡ ਤੇ ਸੀਵਰੇਜ ਪ੍ਰਦੂਸ਼ਣ ਦੇ ਪ੍ਰਬੰਧਨ ਵਿਚ ਫੇਲ੍ਹ ਰਹਿਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿੱਜੀ ਤੌਰ ’ਤੇ ਜ਼ਿੰਮੇਵਾਰ ਠਹਿਰਾਉਣਾ ਚਾਹੀਦਾ ਹੈ।
ਸ਼੍ਰੋਮਣੀ ਅਕਾਲੀ ਦਲ(Akali dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ(Sukhbir badal) ਨੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਨੂੰ ਵਾਤਾਵਰਣ ਕਾਨੂੰਨਾਂ ਦੀ ਪਾਲਣਾ ਨਾ ਕਰਨ ’ਤੇ ਸਰਕਾਰ ਦੀ ਬਜਾਏ ਆਮ ਆਦਮੀ ਪਾਰਟੀ(AAP) ਤੋਂ ਜੁਰਮਾਨਾ ਭਰਵਾਉਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਆਪ ਸਰਕਾਰ ਸੋਲਿਡ ਤੇ ਸੀਵਰੇਜ ਕੂੜੇ ਦੇ ਪ੍ਰਬੰਧਨ ਵਾਸਤੇ ਲੋੜੀਂਦੇ ਕਦਮ ਚੁੱਕਣ ਵਿਚ ਨਾਕਾਮ ਰਹੀ ਹੈ। ਸਰਕਾਰ ਨੇ 2022 ਵਿਚ 2080 ਕਰੋੜ ਰੁਪਏ ਜੁਰਮਾਨਾ ਲਗਾਉਣ ਦੇ ਬਾਵਜੂਦ ਕੁੱਝ ਨਹੀਂ ਕੀਤਾ ਅਤੇ ਹੁਣ 1026 ਕਰੋੜ ਰੁਪਏ ਦਾ ਹੋਰ ਜੁਰਮਾਨਾ ਲੱਗ ਗਿਆ।
ਬਾਦਲ (Badal)ਨੇ ਕਿਹਾ ਕਿ ਸੋਲਿਡ ਤੇ ਸੀਵਰੇਜ ਪ੍ਰਦੂਸ਼ਣ ਦੇ ਪ੍ਰਬੰਧਨ ਵਿਚ ਫੇਲ੍ਹ ਰਹਿਣ ਲਈ ਮੁੱਖ ਮੰਤਰੀ ਭਗਵੰਤ ਮਾਨ(Bhagwant mann0 ਨੂੰ ਨਿੱਜੀ ਤੌਰ ’ਤੇ ਜ਼ਿੰਮੇਵਾਰ ਠਹਿਰਾਉਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਜਦੋਂ ਸੂਬਾ ਗੰਭੀਰ ਵਿੱਤੀ ਸੰਕਟ ਵਿਚ ਉਲਝਿਆ ਹੋਇਆ ਹੈ, ਉਦੋਂ 3108 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨੇ ਬੁੱਢੇ ਨਾਲੇ ਦੀ ਸਫ਼ਾਈ ਮੁਹਿੰਮ ਜੰਗੀ ਪੱਧਰ ’ਤੇ ਵਿੱਢੀ ਸੀ ਜਿਸ ਕਾਰਨ ਨਾਲੇ ਵਿਚ ਜ਼ਹਿਰੀਲੇ ਪਦਾਰਥਾਂ ਦੀ ਮਾਤਰਾ ਕਾਫ਼ੀ ਘੱਟ ਗਈ ਸੀ।