ਕਾ ਸਭਾ ਚੋਣਾ ਦੇ ਐਲਾਨ ਹੋਣ ਤੋਂ ਪਹਿਲਾ ਵਿਧਾਨ ਸਭਾ, ਹਲਕਾ ਗੜ੍ਹਸ਼ੰਕਰ ਤੋਂ ਉੱਘੇ ਕਾਂਗਰਸੀ ਆਗੂ ਤੇ ਮੌਜੂਦਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਚੌਧਰੀ ਨਰੇਸ਼ ਕਟਾਰੀਆਂ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ।
ਇਸ ਮੌਕੇ ਗੁਰਮੀਤ ਸਿੰਘ ਖੁੱਡੀਆਂ (ਖੇਤੀਬਾੜੀ ਮੰਤਰੀ), ਐਡਵੋਕੇਟ ਕਰਮਜੀਤ ਸਿੰਘ ਘੁੰਮਣ, ਐਮ.ਐਲ.ਏ, ਜੀਵਨ ਸਿੰਘ ਸੰਘੋਵਾਲ, ਐਮ.ਐਲ.ਏ, ਦਲਜੀਤ ਸਿੰਘ ਗਰੇਵਾਲ (ਭੋਲਾ), ਐਮ.ਐਲ.ਏ, ਰੁਪਿੰਦਰ ਸਿੰਘ, ਐਮ.ਐਲ.ਏ, ਹਰਦੀਪ ਸਿੰਘ ਮੁੰਡੀਆਂ, ਐਮ.ਐਲ.ਏ, ਸ.ਜਸਵੀਰ ਸਿੰਘ ਰਾਜਾ, ਐਮ.ਐਲ.ਏ ਮੌਜੂਦ ਸਨ।
ਕਟਾਰੀਆਂ ਨੇ ਪੰਜਾਬ ਵਿਚ ਹੋ ਰਹੇ ਵਿਕਾਸ ਕਾਰਜਾ ਨੂੰ ਦੇਖਦਿਆਂ ਆਮ ਆਦਮੀ ਪਾਰਟੀ ਅਤੇ ਹਲਕਾ ਵਿਧਾਇਕ ਸ੍ਰੀ ਜੈ ਕ੍ਰਿਸ਼ਨ ਰੌੜੀ ਦੇ ਨਾਲ ਨਾਲ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ।