ਸੰਸਦ ਦੇ ਮੌਨਸੂਨ ਸੈਸ਼ਨ ਦੀ ਸ਼ੁਰੂਆਤ ਹੰਗਾਮੇਦਾਰ ਰਹੀ।
ਸੰਸਦ ਦੇ ਮੌਨਸੂਨ ਸੈਸ਼ਨ ਦੀ ਸ਼ੁਰੂਆਤ ਹੰਗਾਮੇਦਾਰ ਰਹੀ। ਈ। NEET ਪੇਪਰ ਲੀਕ ਮੁੱਦੇ ‘ਤੇ ਸੱਤਾਧਾਰੀ ਪਾਰਟੀ ਤੇ ਵਿਰੋਧੀ ਧਿਰ ਵਿਚਾਲੇ ਤਿੱਖੀ ਬਹਿਸ ਹੋਈ। ਰਾਹੁਲ ਗਾਂਧੀ ਨੇ NEET ਮੁੱਦੇ ਨੂੰ ਲੈ ਕੇ ਵਿਰੋਧੀ ਧਿਰ ‘ਤੇ ਜੰਮ ਕੇ ਇਲਜ਼ਾਮ ਲਾਏ ਹਨ। ਹੁਣ ਇਸ ਬਿਆਨ ਤੋਂ ਬਾਅਦ ਭਾਜਪਾ ਨੇ ਰਾਹੁਲ ਗਾਂਧੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਭਾਜਪਾ ਨੇ ਰਾਹੁਲ ਗਾਂਧੀ ਨੂੰ ਪੁੱਛਿਆ ਕਿ ਕੀ ਉਹ NEET ਨਾਲ ਜੁੜੇ ਮੁੱਦੇ ‘ਤੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਮਾਫ਼ੀ ਮੰਗਣਗੇ।
ਕੱਲ੍ਹ ਸੁਪਰੀਮ ਕੋਰਟ ਵਿਚ NEET UG 2024 ਨਾਲ ਸਬੰਧਿਤ ਮਾਮਲੇ ਦੀ ਸੁਣਵਾਈ ਹੋਈ। ਅਦਾਲਤ ਨੇ ਮੰਗਲਵਾਰ ਨੂੰ ਪ੍ਰੀਖਿਆ ਨੂੰ ਰੱਦ ਕਰਨ ਅਤੇ ਮੁੜ ਪ੍ਰੀਖਿਆ ਕਰਵਾਉਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਨੂੰ ਰੱਦ ਕਰਦਿਆਂ ਕਿਹਾ ਕਿ ਇਸ ਸਿੱਟੇ ‘ਤੇ ਪਹੁੰਚਣ ਲਈ ਰਿਕਾਰਡ ‘ਤੇ ਕੋਈ ਸਬੂਤ ਨਹੀਂ ਹੈ। ਅਦਾਲਤ ਮੁਤਾਬਿਕ ਇਸ ਗੱਲ ਦੇ ਪੁਖਤਾ ਸਬੂਤ ਨਹੀਂ ਹਨ ਕਿ ਪ੍ਰੀਖਿਆ ਦੀ ਪਵਿੱਤਰਤਾ ਦੀ ਉਲੰਘਣਾ ਹੋਈ ਹੈ।
ਰਾਹੁਲ ਗਾਂਧੀ ਨੇ ਸੰਸਦ ਦੀ ਮਰਿਆਦਾ ਦੀ ਕੀਤੀ ਉਲੰਘਣਾ
ਭਾਜਪਾ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਇਸ ਫੈਸਲੇ ਤੋਂ ਬਾਅਦ ਵਿਰੋਧੀ ਧਿਰ, ਕਾਂਗਰਸ ਨੇਤਾ ਰਾਹੁਲ ਗਾਂਧੀ ‘ਤੇ ਨਿਸ਼ਾਨਾ ਸਾਧਿਆ ਅਤੇ ਉਨ੍ਹਾਂ ‘ਤੇ ਆਪਣੇ ਸਖ਼ਤ ਸ਼ਬਦਾਂ ਨਾਲ ਵਿਸ਼ਵ ਪੱਧਰ ‘ਤੇ ਭਾਰਤ ਦੀ ਪ੍ਰੀਖਿਆ ਨੂੰ ਬਦਨਾਮ ਕਰਨ ਦਾ ਦੋਸ਼ ਲਗਾਇਆ। ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਉਨ੍ਹਾਂ ਦੇ ਸ਼ਬਦਾਂ ਦੀ ਚੋਣ ਸੰਸਦ ਦੀ ਮਰਿਆਦਾ ਅਤੇ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਦੀ ਮਰਿਆਦਾ ਦੀ ਉਲੰਘਣਾ ਹੈ।
ਉਨ੍ਹਾਂ ਨੇ ਗਾਂਧੀ ਵੱਲੋਂ ਬਜਟ ਦੀ ‘ਕੁਰਸੀ ਬਚਾਓ ਬਜਟ’ ਦੀ ਆਲੋਚਨਾ ਨੂੰ ਵੀ ਰੱਦ ਕੀਤਾ ਅਤੇ ਕਿਹਾ ਕਿ ਜੇ ਲੋਕਾਂ ਨੇ ਵਾਰ-ਵਾਰ ਚੋਣਾਂ ‘ਚ ਉਨ੍ਹਾਂ ਅਤੇ ਉਨ੍ਹਾਂ ਦੀ ਪਾਰਟੀ ਨੂੰ ਨਕਾਰ ਦਿੱਤਾ ਹੈ ਤਾਂ ਇਸ ‘ਚ ਭਾਜਪਾ ਦਾ ਕੋਈ ਕਸੂਰ ਨਹੀਂ ਹੈ। NEET ਵਿਵਾਦ ‘ਤੇ ਸਰਕਾਰ ਦੀ ਕਾਰਵਾਈ ਦਾ ਬਚਾਅ ਕਰਦਿਆਂ ਭਾਜਪਾ ਨੇਤਾ ਨੇ ਕਿਹਾ ਕਿ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਗਈ ਸੀ ਅਤੇ 155 ਪ੍ਰੀਖਿਆਰਥੀਆਂ ਦੀ ਉਮੀਦਵਾਰੀ ਰੱਦ ਕਰ ਦਿੱਤੀ ਗਈ ਸੀ।
‘ਭਾਰਤ ਦੀ ਪ੍ਰੀਖਿਆ ਪ੍ਰਣਾਲੀ ਬਕਵਾਸ ਹੈ’
ਜ਼ਿਕਰਯੋਗ ਹੈ ਕਿ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸੰਸਦ ਦ ਕਿਹਾ ਸੀ ਕਿ ਦੇਸ਼ ਦੇ ਲੱਖਾਂ ਵਿਦਿਆਰਥੀਆਂ ਨਾਲ ਜੁੜੇ ਮੁੱਦੇ ‘ਤੇ ਕੁਝ ਨਹੀਂ ਕੀਤਾ ਜਾ ਰਿਹਾ ਹੈ। ਇਹ ਚਿੰਤਾ ਦਾ ਵਿਸ਼ਾ ਹੈ। ਭਾਰਤ ਦੀ ਪ੍ਰੀਖਿਆ ਪ੍ਰਣਾਲੀ ਬਕਵਾਸ ਹੈ। ਵਿਰੋਧੀ ਧਿਰ ਦੇ ਨੇਤਾ ਦੇ ਇਸ ਬਿਆਨ ਦੀ ਕੇਂਦਰੀ ਸਿੱਖਿਆ ਮੰਤਰੀ ਨੇ ਵੀ ਨਿਖੇਧੀ ਕੀਤੀ ਹੈ।