ਜੇਕਰ ਤੁਸੀਂ ਭਾਰ ਘਟਾਉਣ ਵੱਲ ਵਧ ਰਹੇ ਹੋ ਤਾਂ ਵੀ ਤੁਹਾਡੇ ਭਾਰ ਘਟਾਉਣ ਦੇ ਸਫ਼ਰ ‘ਚ ਭੁੰਨੀ ਹੋਈ ਮੇਥੀ ਦਾਣਾ ਖਾਣਾ ਬਹੁਤ ਫ਼ਾਇਦੇਮੰਦ ਹੋ ਸਕਦਾ ਹੈ।
ਤੁਸੀਂ ਮੇਥੀ ਦੇ ਬੀਜਾਂ ਨੂੰ ਆਪਣੇ ਭੋਜਨ ਵਿਚ ਮਸਾਲੇ ਦੇ ਰੂਪ ਵਿਚ ਜਾਂ ਪਾਣੀ ਵਿਚ ਭਿਓਂ ਕੇ ਖਾ ਸਕਦੇ ਹੋ ਪਰ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਇਸ ਨੂੰ ਭੁੰਨ ਕੇ ਖਾਣਾ ਤੁਹਾਡੀ ਸਿਹਤ ਲਈ ਕਿਵੇਂ ਫ਼ਾਇਦੇਮੰਦ ਹੋ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਆਇਰਨ, ਫਾਈਬਰ, ਕੈਲਸ਼ੀਅਮ, ਮੈਗਨੀਸ਼ੀਅਮ, ਵਿਟਾਮਿਨ ਸੀ ਅਤੇ ਵਿਟਾਮਿਨ ਬੀ6 ਨਾਲ ਭਰਪੂਰ ਹੁੰਦਾ ਹੈ। ਆਓ ਜਾਣਦੇ ਹਾਂ ਇਸ ਨੂੰ ਭੁੰਨ ਕੇ ਖਾਣ ਦੇ ਕੁਝ ਹੈਰਾਨੀਜਨਕ ਫ਼ਾਇਦੇ।
ਦਿਲ ਨੂੰ ਰੱਖੇ ਸਿਹਤਮੰਦ
ਜੇਕਰ ਤੁਸੀਂ ਬੁਢਾਪੇ ‘ਚ ਦਿਲ ਨਾਲ ਜੁੜੀਆਂ ਬਿਮਾਰੀਆਂ ਦੇ ਖਤਰੇ ਨੂੰ ਘੱਟ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਭੁੰਨੀ ਹੋਈ ਮੇਥੀ ਨੂੰ ਆਪਣੀ ਖੁਰਾਕ ਦਾ ਹਿੱਸਾ ਬਣਾ ਸਕਦੇ ਹੋ। ਇਸ ਵਿਚ ਮੌਜੂਦ ਗੁਣ ਦਿਲ ਨੂੰ ਸਿਹਤਮੰਦ ਰੱਖਣ ਵਿਚ ਮਦਦ ਕਰਦੇ ਹਨ ਅਤੇ ਖੂਨ ਨੂੰ ਸ਼ੁੱਧ ਕਰਨ ਵਿਚ ਵੀ ਵੱਡੀ ਭੂਮਿਕਾ ਨਿਭਾਉਂਦੇ ਹਨ।
ਭਾਰ ਘਟਾਉਣ ‘ਚ ਮਦਦਗਾਰ
ਜੇਕਰ ਤੁਸੀਂ ਭਾਰ ਘਟਾਉਣ ਵੱਲ ਵਧ ਰਹੇ ਹੋ ਤਾਂ ਵੀ ਤੁਹਾਡੇ ਭਾਰ ਘਟਾਉਣ ਦੇ ਸਫ਼ਰ ‘ਚ ਭੁੰਨੀ ਹੋਈ ਮੇਥੀ ਦਾਣਾ ਖਾਣਾ ਬਹੁਤ ਫ਼ਾਇਦੇਮੰਦ ਹੋ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ‘ਚ ਫਾਈਬਰ ਭਰਪੂਰ ਮਾਤਰਾ ‘ਚ ਹੋਣ ਕਾਰਨ ਇਸ ਨੂੰ ਖਾਣ ਤੋਂ ਬਾਅਦ ਤੁਹਾਨੂੰ ਲੰਬੇ ਸਮੇਂ ਤੱਕ ਭੁੱਖ ਨਹੀਂ ਲੱਗਦੀ, ਜਿਸ ਕਾਰਨ ਜ਼ਿਆਦਾ ਖਾਣ ਦੀ ਸਮੱਸਿਆ ਨਹੀਂ ਹੁੰਦੀ। ਇਸ ‘ਚ ਮੌਜੂਦ ਪੋਸ਼ਕ ਤੱਤ ਤੁਹਾਡੇ ਮੈਟਾਬੋਲਿਜ਼ਮ ਨੂੰ ਵਧਾਉਣ ਦਾ ਕੰਮ ਵੀ ਕਰਦੇ ਹਨ।
ਸ਼ੂਗਰ ’ਚ ਲਾਭਦਾਇਕ
ਮੇਥੀ ਦੇ ਬੀਜਾਂ ਦਾ ਸੇਵਨ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ ਵਿਚ ਵੀ ਬਹੁਤ ਫ਼ਾਇਦੇਮੰਦ ਹੁੰਦਾ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਇੰਸੁਲਿਨ ਦੇ ਉਤਪਾਦਨ ਨੂੰ ਵੀ ਵਧਾਉਂਦਾ ਹੈ, ਜਿਸ ਨਾਲ ਹਾਈ ਬਲੱਡ ਸ਼ੂਗਰ ਦੀ ਸਮੱਸਿਆ ਨਹੀਂ ਹੁੰਦੀ ਹੈ। ਇਸ ਤੋਂ ਇਲਾਵਾ ਇਸਨੂੰ ਟਾਈਪ 2 ਡਾਇਬਿਟੀਜ਼ ਵਿੱਚ ਵੀ ਬਹੁਤ ਪ੍ਰਭਾਵਸ਼ਾਲੀ ਮੰਨਿਆ ਜਾਂਦਾ ਹੈ।
ਸਕਿਨ ਤੇ ਵਾਲਾਂ ਨੂੰ ਰੱਖੇ ਸਿਹਤਮੰਦ
ਵਾਲਾਂ ਤੇ ਸਕਿਨ ਨੂੰ ਸਿਹਤਮੰਦ ਰੱਖਣ ਲਈ ਤੁਸੀਂ ਭੁੰਨੀ ਹੋਈ ਮੇਥੀ ਦੇ ਦਾਣਿਆਂ ਦਾ ਸੇਵਨ ਕਰ ਸਕਦੇ ਹੋ। ਇਹ ਖੂਨ ਨੂੰ ਸ਼ੁੱਧ ਕਰਕੇ ਨਾ ਸਿਰਫ ਮੁਹਾਸੇ ਦੂਰ ਕਰਦਾ ਹੈ ਬਲਕਿ ਸਕਿਨ ਨੂੰ ਚਮਕਦਾਰ ਵੀ ਬਣਾਉਂਦਾ ਹੈ। ਇਸ ਤੋਂ ਇਲਾਵਾ ਵਾਲਾਂ ਦੀ ਸਮੁੱਚੀ ਸਿਹਤ ਨੂੰ ਬਿਹਤਰ ਬਣਾਉਣ ਲਈ ਵੀ ਲੋਕ ਇਸ ਦਾ ਸੇਵਨ ਕਰਦੇ ਹਨ।