ਸੰਸਦ ਮੈਂਬਰ ਮਾਨ ਨੇ ਕਿਹਾ ਕਿ ਪਾਰਟੀ ਕਿਸਾਨਾਂ, ਮਜ਼ਦੂਰਾਂ, ਘੱਟ ਗਿਣਤੀ ਵਰਗ, ਅਨੁਸੂਚਿਤ ਜਾਤੀ ਵਰਗ ਦੇ ਹੱਕਾਂ ਦੀ ਰਾਖੀ, ਆਮ ਲੋਕਾਂ ਲਈ ਬਰਾਬਰ ਸਿਹਤ ਅਤੇ ਵਿੱਦਿਅਕ ਸਹੂਲਤਾਂ ਦੇ ਮੁੱਦਿਆਂ ‘ਤੇ ਲੋਕ ਸਭਾ ਚੋਣਾਂ ਲੜੇਗੀ।
ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ (Simranjit Singh Maan) ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਲੋਕ ਸਭਾ ਹਲਕਾ ਅੰਮ੍ਰਿਤਸਰ ਸਾਹਿਬ ਤੋਂ ਇਮਾਨ ਸਿੰਘ ਮਾਨ, ਖਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ ਤੇ ਫਿਰੋਜ਼ਪੁਰ ਤੋਂ ਭੁਪਿੰਦਰ ਸਿੰਘ ਭੁੱਲਰ ਨੂੰ ਉਮੀਦਵਾਰ ਬਣਾਇਆ ਹੈ। ਸੰਸਦ ਮੈਂਬਰ ਮਾਨ ਨੇ ਕਿਹਾ ਕਿ ਪਾਰਟੀ ਕਿਸਾਨਾਂ, ਮਜ਼ਦੂਰਾਂ, ਘੱਟ ਗਿਣਤੀ ਵਰਗ, ਅਨੁਸੂਚਿਤ ਜਾਤੀ ਵਰਗ ਦੇ ਹੱਕਾਂ ਦੀ ਰਾਖੀ, ਆਮ ਲੋਕਾਂ ਲਈ ਬਰਾਬਰ ਸਿਹਤ ਅਤੇ ਵਿੱਦਿਅਕ ਸਹੂਲਤਾਂ ਦੇ ਮੁੱਦਿਆਂ ‘ਤੇ ਲੋਕ ਸਭਾ ਚੋਣਾਂ ਲੜੇਗੀ।