ਪੰਜਾਬ ਹਰਿਆਣਾ ਹਾਈਕੋਰਟ ਨੇ ਭਾਵੇਂ ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈਕੇ ਸਖ਼ਤ ਫੈਸਲਾ ਲਿਆ ਹੋਵੇ
ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮਾਂ ਤੋਂ ਬਾਅਦ ਅੰਮ੍ਰਿਤਸਰ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਸਵੇਰ ਤੋਂ ਹੀ ਨਿਊਜ਼ ਚੈਨਲਾਂ ਉੱਤੇ ਚੱਲ ਰਹੀਆਂ ਖਬਰਾਂ ਤੋਂ ਉਹਨਾਂ ਨੂੰ ਪਤਾ ਲੱਗਾ ਹੈ ਕਿ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਸ਼ੰਭੂ ਬਾਰਡਰ ਉੱਤੇ ਲੱਗੇ ਬੈਰੀਕੇਟ ਖੋਲ੍ਹਣ ਦਾ ਹੁਕਮ ਦਿੱਤਾ ਗਿਆ ਹੈ।
ਬੋਲਦੇ ਹੋਏ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾਂ ਨੇ ਕਿਸੇ ਵੀ ਤਰੀਕੇ ਸ਼ੰਭੂ ਬਾਰਡਰ ਉੱਤੇ ਰਸਤਾ ਨਹੀਂ ਰੋਕਿਆ ਹੋਇਆ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਨੇ ਹੀ ਰਸਤੇ ਵਿੱਚ ਕੰਧਾ ਬਣਾ ਕੇ ਰਸਤਾਰੋਕਿਆ ਸੀ ਅਤੇ ਕਿਸਾਨਾਂ ਦੇ ਉੱਤੇ ਬਹੁਤ ਜਿਆਦਾ ਬਲ ਪ੍ਰਯੋਗ ਕੀਤਾ ਗਿਆ ਸੀ। ਇਸ ਦੌਰਾਨ ਨੌਜਵਾਨ ਕਿਸਾਨ ਸ਼ੁਭ ਕਰਨ ਸਿੰਘ ਵੀ ਸ਼ਹੀਦ ਹੋਇਆ ਸੀ। ਉਸ ਸਮੇਂ ਮੌਕੇ ਉੱਤੇ ਹਾਲਾਤਾਂ ਨੂੰ ਦੇਖਦੇ ਹੋਏ ਕਿਸਾਨਾਂ ਨੇ ਸ਼ੰਬੂ ਬਾਰਡਰ ਉੱਤੇ ਰੁਕਣਾ ਹੀ ਸਹੀ ਸਮਝਿਆ।
16 ਜੁਲਾਈ ਨੂੰ ਜਥੇਬੰਦੀ ਦੀ ਮੀਟਿੰਗ: ਇਸ ਤੋਂ ਬਾਅਦ ਪੰਧੇਰ ਨੇ ਕਿਹਾ ਕਿ ਅੱਗੇ ਦਿੱਲੀ ਕੂਚ ਕਰਨਾ ਹੈ ਜਾਂ ਨਹੀਂ, ਇਸ ਬਾਰੇ 16 ਜੁਲਾਈ ਨੂੰ ਜਥੇਬੰਦੀ ਦੀ ਮੀਟਿੰਗ ਸ਼ੰਭੂ ਬਾਰਡਰ ਉੱਤੇ ਹੋ ਰਹੀ ਹੈ। ਉਸ ਵਿੱਚ ਹੀ ਫੈਸਲਾ ਲਿਆ ਜਾਵੇ ਜਾਵੇਗਾ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜੋ ਹਰਿਆਣਾ ਸਰਕਾਰ ਵੱਲੋਂ ਸ਼ੁਭਕਰਨ ਸਿੰਘ ਦੀ ਮੌਤ ਉੱਤੇ ਰਿਪੋਰਟ ਬਣਾਈ ਗਈ ਹੈ, ਉਸ ਤੋਂ ਕਿਸਾਨ ਸੰਤੁਸ਼ਟ ਨਹੀਂ ਹਨ ਅਤੇ ਉਹਨਾਂ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਕਿਸੇ ਰਿਟਾਇਰਡ ਜੱਜ ਕੋਲੋਂ ਇਸ ਸਾਰੇ ਮਾਮਲੇ ਦੀ ਜਾਂਚ ਕਰਵਾਈ ਜਾਵੇ।