Saturday, October 19, 2024
Google search engine
Homelatest Newsਪੰਜਾਬ ਦੇ ਸਕੂਲਾਂ ਨੂੰ ਸਖ਼ਤ ਹੁਕਮ ਜਾਰੀ

ਪੰਜਾਬ ਦੇ ਸਕੂਲਾਂ ਨੂੰ ਸਖ਼ਤ ਹੁਕਮ ਜਾਰੀ

ਸੰਗਰੂਰ ਦੇ ਮੈਰੀਟੋਰੀਅਸ ਸਕੂਲ ’ਚ ਫੂਡ ਪੁਆਇਜ਼ਨਿੰਗ ਦੇ ਕੇਸ ਆਉਣ ਤੋਂ ਬਾਅਦ ਸਿੱਖਿਆ ਵਿਭਾਗ ਨੇ ਇਸ ਘਟਨਾ ਤੋਂ ਸਬਕ ਲੈਂਦਿਆਂ ਨਿਰਦੇਸ਼ ਜਾਰੀ ਕੀਤੇ ਕਿ ਵਿਦਿਆਰਥੀਆਂ ਨੂੰ ਖਾਣਾ ਪਰੋਸਨ ਤੋਂ ਪਹਿਲਾਂ ਮਿਡ-ਡੇ ਮੀਲ ਸਕੀਮ ਇੰਚਾਰਜ ਤੇ ਸਕੂਲ ਮੁਖੀ ਖ਼ੁਦ ਖਾਣਾ ਖਾ ਕੇ ਚੈੱਕ ਕਰਨਗੇ। ਇਸਦੇ ਨਾਲ ਹੀ ਚਿਤਾਵਨੀ ਵੀ ਜਾਰੀ ਕੀਤੀ ਹੈ ਕਿ ਜੇਕਰ ਇਸਦੇ ਬਾਵਜੂਦ ਇਸ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਹੁੰਦੀ ਹੈ ਤਾਂ ਇਸ ਲਈ ਸਕੂਲ ਮੁਖੀ ਤੇ ਮਿਡ-ਡੇ ਮੀਲ ਇੰਚਾਰਜ ਜ਼ਿੰਮੇਵਾਰ ਹੋਣਗੇ।

ਵਿਭਾਗ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਜਾਰੀ ਪੱਤਰ ’ਚ ਕਿਹਾ ਗਿਆ ਹੈ ਕਿ ਮਿਡ-ਡੇ ਮੀਲ ਸਕੂਲ ਦੇ ਵਿਦਿਆਰਥੀਆਂ ਨੂੰ ਦੇਣ ਤੋਂ ਪਹਿਲਾਂ ਅਧਿਆਪਕ ਵੱਲੋਂ ਇਸ ਨੂੰ ਖਾਣਾ ਲਾਜ਼ਮੀ ਹੈ, ਪਰ ਫਿਰ ਵੀ ਸਕੂਲ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਹਦਾਇਤ ਦਿੱਤੀ ਜਾਂਦੀ ਹੈ ਕਿ ਵਿਦਿਆਰਥੀਆਂ ਨੂੰ ਮਿਡ-ਡੇ ਮੀਲ ਦੇਣ ਤੋਂ ਪਹਿਲਾਂ ਮਿਡ-ਡੇ ਮੀਲ ਵਰਕਰ, ਉਸ ਤੋਂ ਬਾਅਦ ਸਬੰਧਤ ਇੰਚਾਰਜ ਤੇ ਅੰਤ ’ਚ ਸਕੂਲ ਮੁਖੀ ਵੱਲੋਂ ਇਸ ਨੂੰ ਖਾ ਕੇ ਜਾਂਚਿਆ ਜਾਵੇਗਾ। ਇਸ ਉਪਰੰਤ ਹੀ ਇਹ ਵਿਦਿਆਰਥੀਆਂ ਨੂੰ ਪਰੋਸਿਆ ਜਾਵੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments