ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ ਅਜੇ ਨਹੀਂ ਖੁੱਲ੍ਹੇਗੀ। ਇਸ ਮਾਮਲੇ ‘ਤੇ ਸੋਮਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ।
ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ ਅਜੇ ਨਹੀਂ ਖੁੱਲ੍ਹੇਗੀ। ਇਸ ਮਾਮਲੇ ‘ਤੇ ਸੋਮਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਇਸ ਬਾਰੇ ਸੁਪਰੀਮ ਕੋਰਟ ਨੇ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਹੈ।
ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਕਮੇਟੀ ਬਣਾ ਰਹੇ ਹਾਂ, ਪਰ ਕਿਸੇ ਮੁੱਦੇ ‘ਤੇ ਫੈਸਲਾ ਨਹੀਂ ਕਰ ਰਹੇ। ਇਹ ਅਧਿਕਾਰ ਕਮੇਟੀ ਨੂੰ ਦਿੱਤਾ ਜਾ ਰਿਹਾ ਹੈ। ਇਸ ਕਮੇਟੀ ਵਿੱਚ ਪੰਜਾਬ ਤੇ ਹਰਿਆਣਾ ਦੇ ਅਧਿਕਾਰੀ ਵੀ ਸ਼ਾਮਲ ਹਨ।
ਅਦਾਲਤ ਨੇ ਕਿਹਾ ਕਿ ਹਾਈ ਪਾਵਰ ਕਮੇਟੀ ਨੂੰ ਅੰਦੋਲਨ ਕਰ ਰਹੇ ਕਿਸਾਨਾਂ ਤੱਕ ਪਹੁੰਚ ਕਰਨੀ ਚਾਹੀਦੀ ਹੈ ਤੇ ਉਨ੍ਹਾਂ ਨੂੰ ਆਪਣੇ ਟਰੈਕਟਰ ਹਟਾਉਣ ਦੀ ਬੇਨਤੀ ਕਰਨੀ ਚਾਹੀਦੀ ਹੈ।
ਸੁਪਰੀਮ ਕੋਰਟ ਨੇ ਇਹ ਵੀ ਸਲਾਹ ਦਿੱਤੀ ਕਿ ਇਸ ਮਾਮਲੇ ਦਾ ਸਿਆਸੀਕਰਨ ਨਾ ਕੀਤਾ ਜਾਵੇ। ਇਹ ਮੁੱਦੇ ਬਹੁਤ ਸੰਵੇਦਨਸ਼ੀਲ ਹਨ, ਇਸ ਲਈ ਸੰਤੁਲਿਤ ਪਹੁੰਚ ਅਪਣਾਈ ਜਾਣੀ ਚਾਹੀਦੀ ਹੈ।
ਦੱਸ ਦਈਏ ਕਿ ਪਿਛਲੀਆਂ ਦੋ ਸੁਣਵਾਈਆਂ ‘ਚ ਸੁਪਰੀਮ ਕੋਰਟ ਨੇ ਸ਼ੰਭੂ ਸਰਹੱਦ ਨੂੰ ਅੰਸ਼ਕ ਤੌਰ ‘ਤੇ ਯਾਨੀ ਇੱਕ ਲੇਨ ਖੋਲ੍ਹਣ ਲਈ ਕਿਹਾ ਸੀ।
ਇਸ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਦੇ ਅਧਿਕਾਰੀਆਂ ਨਾਲ ਕਿਸਾਨਾਂ ਦੀਆਂ ਮੀਟਿੰਗਾਂ ਵੀ ਹੋਈਆਂ ਪਰ ਉਹ ਬੇਸਿੱਟਾ ਰਹੀਆਂ। ਹਰਿਆਣਾ ਪੁਲਿਸ ਨੇ ਕਿਹਾ ਕਿ ਕਿਸਾਨ ਦਿੱਲੀ ਚਲੇ ਜਾਣ ਪਰ ਟਰੈਕਟਰ ਨਾਲ ਲੈ ਕੇ ਨਾ ਜਾਣ। ਦੂਜੇ ਪਾਸੇ ਕਿਸਾਨ ਟਰੈਕਟਰ ਲੈ ਕੇ ਜਾਣ ‘ਤੇ ਅੜੇ ਹੋਏ ਹਨ।