ਪਰਿਵਾਰ ਨੇ ਕਿਹਾ ਕਿ ਜਦੋਂ ਤੱਕ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਸਜ਼ਾ ਨਹੀਂ ਮਿਲਦੀ, ਉਦੋਂ ਤੱਕ ਇਨਸਾਫ਼ ਲਈ ਸਾਡੀ ਲੜਾਈ ਜਾਰੀ ਰਹੇਗੀ।
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ 29 ਮਈ ਨੂੰ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੀ ਬੁੱਧਵਾਰ ਨੂੰ ਬਰਸੀ ਹੈ, ਪਰ ਇਹ ਵੱਡੇ ਪੱਧਰ ’ਤੇ ਨਹੀਂ ਮਨਾਈ ਜਾਵੇਗੀ। ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਚੱਲਦਿਆਂ ਇਹ ਸਿਰਫ਼ ਪਰਿਵਾਰ ਤੱਕ ਹੀ ਸੀਮਤ ਰਹੇਗੀ। ਪਰਿਵਾਰ ਨੇ ਕਿਹਾ ਕਿ ਜਦੋਂ ਤੱਕ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਸਜ਼ਾ ਨਹੀਂ ਮਿਲਦੀ, ਉਦੋਂ ਤੱਕ ਇਨਸਾਫ਼ ਲਈ ਸਾਡੀ ਲੜਾਈ ਜਾਰੀ ਰਹੇਗੀ। ਪਿਛਲੇ ਸਾਲ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਮਾਨਸਾ ਵਿਖੇ ਵਿਸ਼ਾਲ ਸਮਾਗਮ ਕਰਵਾਇਆ ਗਿਆ ਸੀ। ਇਸ ਮੌਕੇ ਭਾਰੀ ਇਕੱਠ ਹੋਇਆ ਸੀ।