Saturday, October 19, 2024
Google search engine
Homelatest NewsSri Kartarpur Sahib: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੇੜੇ ਮਾਸ ਤੇ ਸ਼ਰਾਬ ਨਾਲ...

Sri Kartarpur Sahib: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੇੜੇ ਮਾਸ ਤੇ ਸ਼ਰਾਬ ਨਾਲ ਹੋਈ ਪਾਰਟੀ, SGPC ਨੇ ਘਟਨਾ ਦੀ ਕੀਤੀ ਨਿੰਦਾ

ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਗੁਰੂਘਰ ਦੇ ਨੇੜੇ ਇੱਕ ਪਾਰਟੀ ਕੀਤੀ ਗਈ ਹੈ ਜਿਸ ਵਿੱਚ ਮਾਸ ਦੇ ਨਾਲ ਸ਼ਰਾਬ ਵੀ ਪਰੋਸੀ ਗਈ। ਇਸ ਦੇ ਨਾਲ ਹੀ ਉੱਥੇ ਡਾਂਸ ਵੀ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਪਾਰਟੀ ਦਾ ਆਯੋਜਨ ਕਰਤਾਰਪੁਰ ਕੌਰੀਡੋਰ ਪ੍ਰਾਜੈਕਟ ਮੈਨੇਜਮੈਂਟ ਵੱਲੋਂ ਕੀਤਾ ਗਿਆ ਸੀ।

Sri Kartarpur Sahib: ਪਾਕਿਸਤਾਨ ਦੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਕੰਪਲੈਕਸ ਵਿੱਚ ਸ਼ਨੀਵਾਰ ਰਾਤ ਇੱਕ ਪਾਰਟੀ ਹੋਈ। ਜਿਸ ਵਿੱਚ ਮੀਟ ਤੇ ਸ਼ਰਾਬ ਵੀ ਪਰੋਸੀ ਗਈ ਸੀ।  ਇਹ ਪਾਰਟੀ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਦੀਦਾਰ ਤੋਂ ਵੀਹ ਫੁੱਟ ਦੀ ਦੂਰੀ ‘ਤੇ ਆਯੋਜਿਤ ਕੀਤੀ ਗਈ ਸੀ। ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਗੁਰਚਰਨ ਸਿੰਘ ਗਰੇਵਾਲ ਨੇ ਵੀ ਇਸ ਉੱਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੂਰਾ ਸਿੱਖ ਸਮਾਜ ਇਸ ਸ਼ਰਮਨਾਕ ਘਟਨਾ ਦੀ ਨਿੰਦਾ ਕਰਦਾ ਹੈ।

ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਗੁਰੂਘਰ ਦੇ ਨੇੜੇ ਇੱਕ ਪਾਰਟੀ ਕੀਤੀ ਗਈ ਹੈ ਜਿਸ ਵਿੱਚ ਮਾਸ ਦੇ ਨਾਲ ਸ਼ਰਾਬ ਵੀ ਪਰੋਸੀ ਗਈ। ਇਸ ਦੇ ਨਾਲ ਹੀ ਉੱਥੇ ਡਾਂਸ ਵੀ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਪਾਰਟੀ ਦਾ ਆਯੋਜਨ ਕਰਤਾਰਪੁਰ ਕੌਰੀਡੋਰ ਪ੍ਰਾਜੈਕਟ ਮੈਨੇਜਮੈਂਟ ਵੱਲੋਂ ਕੀਤਾ ਗਿਆ ਸੀ।

ਗਰੇਵਾਲ ਨੇ ਕਿਹਾ ਕਿ ਪਾਕਿਸਤਾਾਨ ਸਰਕਾਰ ਨੂੰ ਇਸ ਮਾਮਲੇ ਵਿੱਚ ਕਾਰਵਾਈ ਕਰਨੀ ਚਾਹੀਦੀ ਹੈ। ਗੁਰੂਘਰ ਵਿੱਚ ਅਜਿਹਾ ਕੰਮ ਕਰਨਾ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਮੈਂ ਸਮਝਦਾ ਹਾਂ ਕਿ ਪਾਕਿਸਤਾਨ ਦੇ ਅਧਿਕਾਰੀ ਵੀ ਇਸ ਗੱਲ ਨੂੰ ਭਲੀ ਭਾਂਤੀ ਸਮਝਦੇ ਹੋਣਗੇ ਕਿ ਜੋ ਕੁਝ ਵੀ ਹੋਇਆ ਉਸ ਨੂੰ ਲੈ ਕੇ ਸਿੱਖ ਸਮਾਜ ਚਿੰਤਾਂ ਵਿੱਚ ਹੈ।

ਗਰੇਵਾਲ ਨੇ ਕਿਹਾ ਕਿ, ਮੈਂ ਆਪਣੇ ਵੱਲੋਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇੱਕ ਮੈਂਬਰ ਹੋਣ ਦੇ ਨਾਤੇ ਕਹਿੰਦਾ ਹਾ ਕਿ ਇਸ ਮਾਮਲੇ ਵਿੱਚ ਦੋ ਵੀ ਦੋਸ਼ੀ ਹੈ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਕਿ ਭਵਿੱਖ ਵਿੱਚ ਅਜਿਹਾ ਨਾ ਹੋਵੇ।

ਉਧਰ, ਜਦੋਂ ਸਿੱਖ ਭਾਈਚਾਰੇ ਨੂੰ ਇਸ ਸਮਾਗਮ ਵਿੱਚ ਮੀਟ ਤੇ ਸ਼ਰਾਬ ਵਰਤਾਏ ਜਾਣ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਵਿਰੋਧ ਦਰਜ ਕਰਵਾਇਆ। ਭਾਰਤ ਵਿੱਚ ਇਸ ਮਾਮਲੇ ਦਾ ਸਖ਼ਤ ਵਿਰੋਧ ਹੋ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਇਸ ਦੇ ਨਾਲ ਹੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਵੀ ਇਸ ਘਟਨਾ ‘ਤੇ ਰੋਸ ਪ੍ਰਗਟ ਕੀਤਾ ਹੈ। ਬੀਜੇਪੀ ਲੀਡਰ ਮਨਜਿੰਦਰ ਸਿੰਘ ਨੇ ਵੀ ਇਸ ਦਾ ਵਿਰੋਧ ਕੀਤਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments