ਪ੍ਰੋਗਰਾਮ ‘ਚ ਪਹੁੰਚਣ ਤੋਂ ਬਾਅਦ ਸਭ ਤੋਂ ਪਹਿਲਾਂ ਉਹ ਗੁਰੂ ਘਰ ‘ਚ ਮੱਥਾ ਟੇਕਣਗੇ, ਉਸ ਤੋਂ ਬਾਅਦ ਸਟੇਜ ‘ਤੇ ਪਹੁੰਚਣਗੇ। ਉਨ੍ਹਾਂ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਵੀ ਪਹੁੰਚਣਗੇ
ਅੰਮ੍ਰਿਤਸਰ ਦੇ ਇਤਿਹਾਸਕ ਨਗਰੀ ਬਾਬਾ ਬਕਾਲਾ (Baba Bakala) ਸਾਹਿਬ ਵਿਖੇ ਸਥਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਰੱਖੜ ਪੁੰਨਿਆ (Rakhar Punya) ਸਬੰਧੀ ਕਾਨਫਰੰਸ ਸ਼ੁਰੂ ਹੋ ਰਹੀਆਂ ਹੈ। ਇਸ ਕਾਨਫਰੰਸ ਵਿੱਚ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੰਚ ਸਜਾਇਆ (Stage decorated) ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਪਲੇਟਫਾਰਮ ਤੋਂ ਲੋਕਾਂ ਨੂੰ ਸੰਬੋਧਨ ਕਰਨਗੇ। ਕਾਨਫਰੰਸ ਵਿੱਚ ਵੱਡੀ ਗਿਣਤੀ ਵਿੱਚ ‘ਆਪ’ ਵਰਕਰ ਸ਼ਾਮਲ ਹੋ ਰਹੇ ਹਨ। ਸਿਆਸੀ ਮੰਚ ਤੈਅ ਹੋ ਗਿਆ ਹੈ ਅਤੇ ਕੁਝ ਹੀ ਸਮੇਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਇਸ ਕਾਨਫਰੰਸ ਵਿੱਚ ਪਹੁੰਚ ਕੇ ਲੋਕਾਂ ਨੂੰ ਸੰਬੋਧਨ ਕਰਨਗੇ।
ਪ੍ਰੋਗਰਾਮ ‘ਚ ਪਹੁੰਚਣ ਤੋਂ ਬਾਅਦ ਸਭ ਤੋਂ ਪਹਿਲਾਂ ਉਹ ਗੁਰੂ ਘਰ ‘ਚ ਮੱਥਾ ਟੇਕਣਗੇ, ਉਸ ਤੋਂ ਬਾਅਦ ਸਟੇਜ ‘ਤੇ ਪਹੁੰਚਣਗੇ। ਉਨ੍ਹਾਂ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਵੀ ਪਹੁੰਚਣਗੇ। ਕਾਨਫਰੰਸ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਉਕਤ ਇਲਾਕੇ ਨੂੰ ਨੋ ਵਹੀਕਲ ਜ਼ੋਨ ਬਣਾ ਦਿੱਤਾ ਗਿਆ ਹੈ, ਜਿੱਥੇ ਪੰਜਾਬ ਪੁਲਿਸ ਦੇ 1300 ਦੇ ਕਰੀਬ ਜਵਾਨ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਬਟਾਲਾ ਵੱਲ ਜਾਣ ਵਾਲੇ ਰੂਟ ਵੀ ਬਦਲ ਦਿੱਤੇ ਗਏ ਹਨ। ਜਲੰਧਰ ਤੋਂ ਬਟਾਲਾ ਵੱਲ ਜਾਣ ਵਾਲੇ ਵਾਹਨਾਂ ਨੂੰ ਬਿਆਸ ਤੋਂ ਸਠਿਆਲਾ ਰਾਹੀਂ ਜਾਣਾ ਪਵੇਗਾ।