Wednesday, February 5, 2025
Google search engine
Homelatest Newsਛੁੱਟੀ ਕੱਟਣ ਘਰ ਆਏ ਫੌਜੀ ਦੀ ਹੋਈ ਮੌਤ

ਛੁੱਟੀ ਕੱਟਣ ਘਰ ਆਏ ਫੌਜੀ ਦੀ ਹੋਈ ਮੌਤ

ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਕਸਬਾ ਫਤਿਆਬਾਦ ਦੇ ਵਸਨੀਕ ਫ਼ੌਜ ਦੇ ਜਵਾਨ ਦੀ ਛੁੱਟੀ ਕੱਟਣ ਆਏ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੌਰਾਨ ਸਰਕਾਰੀ ਸਨਮਾਨਾਂ ਨਾਲ ਫੌਜੀ ਜਵਾਨ ਦਾ ਅੰਤਿਮ ਸੰਸਕਾਰ ਕੀਤਾ ਗਿਆ। ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਫੌਜੀ ਜਵਾਨ ਦੇ ਪਿਤਾ ਸੁਰਿੰਦਰ ਸਿੰਘ ਨੇ ਦੱਸਿਆ ਕਿ ਮੇਰਾ ਮੁੰਡਾ ਇੰਦਰਪਾਲ ਸਿੰਘ ਉਮਰ ਕਰੀਬ 41 ਸਾਲ ਜੋ ਲੇਹ ਲੱਦਾਖ ਫੌਜ ‘ਚ ਡਿਊਟੀ ਕਰਦਾ ਸੀ  ਅਤੇ ਡਿਊਟੀ ਤੋਂ ਉਹ ਘਰ ‘ਚ ਛੁੱਟੀ ਕੱਟਣ ਲਈ ਆਇਆ ਸੀ, ਜਿਸ ਦੀ ਅਚਾਨਕ ਮੌਤ ਹੋ ਗਈ।

ਇਸ ਦੌਰਾਨ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ ਅਤੇ ਪੂਰੇ ਇਲਾਕੇ ‘ਚ ਸੋਗ ਦੀ ਲਹਿਰ ਦੋੌੜ ਰਹੀ ਹੈ। ਜਿਸ ਤੋਂ ਬਾਅਦ ਫੌਜੀ ਜਵਾਨ ਦਾ ਸਰਕਾਰੀ ਸਨਮਾਨਾਂ ਨਾਲ ਫਤਿਆਬਾਦ ਦੇ ਸ਼ਮਸ਼ਾਨਘਾਟ ਵਿਖੇ ਗਮਗੀਨ ਮਾਹੌਲ ‘ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments