ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਕੋਲ ਆਪਣਾ ਸਪਸ਼ਟੀਕਰਨ ਦੇਣ ਲਈ ਪਹੁੰਚੇ
ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਪੇਸ਼ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 15 ਦਿਨ ਦੇ ਅੰਦਰ ਸਪਸ਼ਟੀਕਰਨ ਦੇਣ ਲਈ ਆਦੇਸ਼ ਦੀ ਪਾਲਣਾ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਕੋਲ ਆਪਣਾ ਸਪਸ਼ਟੀਕਰਨ ਦੇਣ ਲਈ ਪਹੁੰਚੇ ਹਨ।
ਪੰਜ ਸਿੰਘ ਸਾਹਿਬਾਨ ਨੇ 15 ਜੁਲਾਈ ਨੂੰ ਇਕੱਤਰਤਾ ਕਰਕੇ ਬਾਗੀ ਅਕਾਲੀਆਂ ਵੱਲੋਂ ਲਗਾਏ ਗਏ ਵੱਖ-ਵੱਖ ਦੋਸ਼ਾਂ ਤਹਿਤ ਸੁਖਬੀਰ ਸਿੰਘ ਬਾਦਲ ਪਾਸੋਂ ਸਪਸ਼ਟੀਕਰਨ ਮੰਗਿਆ ਸੀ।
ਇਸ ਸਪਸ਼ਟੀਕਰਨ ਦੇਣ ਦਾ ਸਮਾਂ 15 ਦਿਨ ਦਾ ਰੱਖਿਆ ਗਿਆ ਸੀ। ਅੱਜ 24 ਜੁਲਾਈ ਨੂੰ ਸੁਖਬੀਰ ਸਿੰਘ ਬਾਦਲ ਆਪਣਾ ਸਪਸ਼ਟੀਕਰਨ ਦੇਣ ਲਈ ਪਹੁੰਚੇ ਹਨ। ਉਹਨਾਂ ਦੇ ਨਾਲ ਡਾਕਟਰ ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ ਆਦਿ ਆਗੂ ਵੀ ਮੌਜੂਦ ਹਨ।
ਸੁਖਬੀਰ ਸਿੰਘ ਬਾਦਲ ਜਿਉਂ ਹੀ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਪਹੁੰਚੇ ਤਾਂ ਉਹਨਾਂ ਪਹਿਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ।
ਇਸ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਪਣਾ ਸਪਸ਼ਟੀਕਰਨ ਦੇਣ ਲਈ ਪਹੁੰਚੇ ਹਨ।