ਕੇਜਰੀਵਾਲ ਨੂੰ ਚੋਣਾਂ ਤੋਂ ਪਹਿਲਾਂ ਹੀ ਕਿਉਂ ਗ੍ਰਿਫ਼ਤਾਰ ਕੀਤਾ ਗਿਆ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਲਗਾਤਾਰ ਦੂਜੇ ਦਿਨ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਸਮੇਂ ‘ਤੇ ਸਵਾਲ ਖੜ੍ਹੇ ਕੀਤੇ ਹਨ। ਸੁਪਰੀਮ ਕੋਰਟ ਨੇ ਆਮ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਈਡੀ ਤੋਂ ਜਵਾਬ ਮੰਗਿਆ ਹੈ। ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਹੋਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਕੇਜਰੀਵਾਲ ਨੇ ਸ਼ਰਾਬ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ।