Sunday, May 19, 2024
Google search engine
HomeDeshਟਕਸਾਲੀ ਅਕਾਲੀ ਆਗੂ ਬਲਬੀਰ ਸਿੰਘ ਬਿੱਟੂ ਆਮ ਆਦਮੀ ਪਾਰਟੀ 'ਚ ਹੋਣਗੇ ਸ਼ਾਮਿਲ,

ਟਕਸਾਲੀ ਅਕਾਲੀ ਆਗੂ ਬਲਬੀਰ ਸਿੰਘ ਬਿੱਟੂ ਆਮ ਆਦਮੀ ਪਾਰਟੀ ‘ਚ ਹੋਣਗੇ ਸ਼ਾਮਿਲ,

ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਟਕਸਾਲੀ ਅਕਾਲੀ ਆਗੂ ਬਲਬੀਰ ਸਿੰਘ ਬਿੱਟੂ ਸਾਬਕਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਗੁਰਦਾਸਪੁਰ ,ਮੈਂਬਰ ਜਨਰਲ ਕੌਂਸਲ ਅਤੇ ਵਰਕਿੰਗ ਕਮੇਟੀ ਮੈਂਬਰ ਅਕਾਲੀ ਦਲ ਬਾਦਲ ਸੋਮਵਾਰ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਹਾਜ਼ਰੀ ‘ਚ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਣ ਜਾ ਰਹੇ ਹਨ। ਇਸ ਦੀ ਪੁਸ਼ਟੀ ਕਰਦਿਆਂ ਬਲਬੀਰ ਸਿੰਘ ਬਿੱਟੂ ਨੇ ਕਿਹਾ ਕਿ ਅਕਾਲੀ ਦਲ ਦੀਆਂ ਪੰਥਕ ਪਰਿਵਾਰਾਂ ਅਤੇ ਟਕਸਾਲੀ ਆਗੂਆਂ ਵਿਰੋਧੀ ਨੀਤੀਆਂ ਤੋਂ ਦੁਖੀ ਹੋ ਕੇ ਪਿਛਲੇ ਦਿਨੀਂ ਉਹਨਾਂ ਨੇ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਹੁਣ ਉਹ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਣ ਜਾ ਰਹੇ ਹਨ। ਇੱਥੇ ਇਹ ਵੀ ਦੱਸਣ ਯੋਗ ਹੈ ਕਿ ਬਲਬੀਰ ਸਿੰਘ ਬਿੱਟੂ ਬਟਾਲਾ ਦੀ ਸਿਆਸਤ ‘ਚ ਚੰਗਾ ਅਸਰ ਰਸੂਖ ਰੱਖਦੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments