ਪਿੰਡ ਬਿੰਦਰੌਲੀ ‘ਚ ਭਰਾ ਨੇ ਭਰਾ- ਭਰਜਾਈ ਤੇ ਭਤੀਜੇ ਦਾ ਕਤਲ ਕਰ ਦਿੱਤਾ। ਸਵੇਰੇ ਕਿਸੇ ਗੱਲ ਨੂੰ ਲੈ ਕੇ ਹੋਈ ਤਕਰਾਰ ਕਤਲ ਵਿਚ ਬਦਲ ਗਈ।
ਮੁੱਢਲੀ ਜਾਣਕਾਰੀ ਅਨੁਸਾਰ ਮਨਦੀਪ ਨੇ ਆਪਣੇ ਭਰਾ ਅਮਰਦੀਪ, ਭਰਜਾਈ ਮਧੂ ਅਤੇ ਤਿੰਨ ਮਹੀਨਿਆਂ ਦੇ ਭਤੀਜੇ ਸ਼ਿਵਮ ਦਾ ਕਤਲ ਕਰ ਦਿੱਤਾ। ਮੁਲਜ਼ਮ ਨੇ ਗੰਡਾਸੀ ਨਾਲ ਹਮਲਾ ਕਰਕੇ ਇਸ ਕਤਲ ਨੂੰ ਅੰਜਾਮ ਦਿੱਤਾ।
ਤਿੰਨ ਕਤਲ ਕਰਨ ਮਗਰੋਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਲੜਾਈ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।