Wednesday, October 16, 2024
Google search engine
HomeDeshਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਚੋਣ ਕਮਿਸ਼ਨ ਨੇ ਚਰਨਜੀਤ ਸਿੰਘ ਚੰਨੀ...

ਚੋਣ ਜ਼ਾਬਤੇ ਦੀ ਉਲੰਘਣਾ ਕਰਨ ‘ਤੇ ਚੋਣ ਕਮਿਸ਼ਨ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਚਿਤਾਵਨੀ

Election Commission ਨੇ ਚੰਨੀ ਵੱਲੋਂ ਕੀਤੀ ਗਈ ਟਿੱਪਣੀ ‘ਤੇ ਇਤਰਾਜ਼ ਜਤਾਉਂਦਿਆਂ ਇਸ ਨੂੰ ਆਦਰਸ਼ ਚੋਣ ਜ਼ਾਬਤੇ ਦੇ ਮੈਨੂਅਲ ਦੇ ਅਨੁਬੰਧ-1 ਦੀ ਧਾਰਾ 2 (ਜਨਰਲ ਕੰਡਕਟ) ਦੀ ਉਲੰਘਣਾ ਮੰਨਿਆ ਹੈ,

ਜਿਸ ਵਿੱਚ ਕਿਹਾ ਗਿਆ ਹੈ ਕਿ ਵਿਰੋਧੀ ਪਾਰਟੀਆਂ ਦੀ ਆਲੋਚਨਾ ਪਾਰਟੀ ਦੀਆਂ ਨੀਤੀਆਂ, ਪ੍ਰੋਗਰਾਮਾਂ, ਇਸਦੇ ਪਿਛਲੇ ਰਿਕਾਰਡ ਅਤੇ ਕੰਮਾਂ ਤੱਕ ਹੀ ਸੀਮਤ ਹੋਣੀ ਚਾਹੀਦੀ ਹੈ। ਪਾਰਟੀਆਂ ਅਤੇ ਉਮੀਦਵਾਰਾਂ ਨੂੰ ਨਿੱਜੀ ਜੀਵਨ ਨਾਲ ਜੁੜੇ ਪਹਿਲੂਆਂ, ਜਿਸਦਾ ਵਿਰੋਧੀ ਪਾਰਟੀਆਂ ਦੇ ਆਗੂਆਂ ਜਾਂ ਵਰਕਰਾਂ ਦੀਆਂ ਜਨਤਕ ਗਤੀਵਿਧੀਆਂ ਨਾਲ ਕੋਈ ਸਬੰਧੀ ਨਹੀਂ ਹੈ, ਦੀ ਆਲੋਚਨਾ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਨਿਰਆਧਾਰ ਤੇ ਬੇਬੁਨਿਦ ਦੋਸ਼ਾਂ ਜਾਂ ਤੋੜ-ਮਰੋੜ ਕੇ ਪੇਸ਼ ਕੀਤੇ ਬਿਆਨਾਂ ਦੇ ਆਧਾਰ ‘ਤੇ ਵਿਰੋਧੀ ਪਾਰਟੀਆਂ ਜਾਂ ਉਨ੍ਹਾਂ ਦੇ ਵਰਕਰਾਂ ਦੀ ਆਲੋਚਨਾ ਤੋਂ ਗੁਰੇਜ਼ ਕੀਤਾ ਜਾਵੇ। ਵੋਟਰਾਂ ਨੂੰ ਗੁੰਮਰਾਹ ਕਰਨ ਲਈ ਰਾਜਨੀਤਿਕ ਪਾਰਟੀਆਂ ਅਤੇ ਇਨ੍ਹਾਂ ਦੇ ਆਗੂਆਂ ਨੂੰ ਬੇਬੁਨਿਆਦ ਅਤੇ ਝੂਠੇ ਬਿਆਨ ਦੇਣ ਤੋਂ ਬਚਣਾ ਚਾਹੀਦਾ ਹੈ।

 ਚੋਣ ਕਮਿਸ਼ਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਚੋਣਾਂ 2024 ਲਈ ਜਲੰਧਰ ਹਲਕੇ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਚਿਤਾਵਨੀ ਦਿੱਤੀ ਹੈ।

ਜ਼ਿਕਰਯੋਗ ਹੈ ਕਿ 5 ਮਈ, 2024 ਨੂੰ ਪ੍ਰੈੱਸ ਕਾਨਫਰੰਸ ਦੌਰਾਨ ਸ੍ਰੀ ਚੰਨੀ ਨੇ ਟਿੱਪਣੀ ਕੀਤੀ ਸੀ ਕਿ ਪੁੰਛ ਵਿੱਚ 4 ਮਈ ਨੂੰ ਭਾਰਤੀ ਹਥਿਆਰਬੰਦ ਬਲਾਂ ਦੇ ਕਾਫ਼ਲੇ ‘ਤੇ ਹੋਇਆ ਦਹਿਸ਼ਤੀ ਹਮਲਾ ਇੱਕ ਸੋਚਿਆ-ਸਮਝਿਆ ‘ਸਟੰਟ’ ਸੀ।

ਦਫ਼ਤਰ, ਮੁੱਖ ਚੋਣ ਅਫ਼ਸਰ ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਚੰਨੀ ਨੂੰ ਜਲੰਧਰ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵੱਲੋਂ ਇਸ ਟਿੱਪਣੀ ਸਬੰਧੀ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments