ਸੁਰੱਖਿਆ ਕਰਮੀਆਂ ਵਿਚਕਾਰ ਝੜਪ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਿਸ ਮਾਮਲੇ ਨੂੰ ਦਬਾਉਣ ਵਿੱਚ ਲੱਗੀ ਹੋਈ ਹੈ।
ਮਹਰੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸੁਰੱਖਿਆ ਵਿਚ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਦੀ ਦੇਰ ਰਾਤ ਆਪਸ ਵਿੱਚ ਲੜਾਈ ਹੋ ਗਈ, ਜਿਸ ਕਾਰਨ ਇੱਕ ਗੰਨਮੈਨ ਦਾ ਸਿਰ ਪਾੜ ਗਿਆ। ਜ਼ਖਮੀ ਹਾਲਤ ਵਿਚ ਗੰਨਮੈਨ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਰਾਤ ਆਪਣੇ ਕਮਰੇ ਵਿੱਚ ਪਏ ਕਮਾਂਡੋ ਦੇ ਗੰਨਮੈਨਾਂ ਵਿਚ ਕਿਸੇ ਗੱਲ ਨੂੰ ਲੈ ਕੇ ਤਕਰਾਰਬਾਜ਼ੀ ਹੋਣ ਬਾਅਦ ਲੜਾਈ ਹੋ ਗਈ। ਇਸ ਦੌਰਾਨ ਗੁਰਦੀਪ ਸਿੰਘ ਜ਼ਖਮੀ ਹੋ ਗਿਆ, ਜੋ ਕਿ ਜ਼ੇਰੇ ਇਲਾਜ ਸਿਵਲ ਹਸਪਤਾਲ ਮਾਨਸਾ ਵਿੱਚ ਦਾਖਲ ਹੈ।
ਥਾਣਾ ਸਦਰ ਮਾਨਸਾ ਦੇ SHO ਗੁਰਬੀਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। SSP ਭਾਗੀਰਥ ਮੀਨਾ ਨੇ ਦੱਸਿਆ ਕਿ ਉਹਨਾਂ ਦੇ ਧਿਆਨ ਵਿਚ ਇਹ ਮਾਮਲਾ ਅਜੇ ਤਕ ਨਹੀਂ ਆਇਆ।
ਸੁਰੱਖਿਆ ਕਰਮੀਆਂ ਵਿਚਕਾਰ ਝੜਪ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਿਸ ਮਾਮਲੇ ਨੂੰ ਦਬਾਉਣ ਵਿੱਚ ਲੱਗੀ ਹੋਈ ਹੈ।